13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਈ.ਵੀ.ਐਮਜ਼/ਵੀ.ਵੀ.ਪੀ.ਏ.ਟੀ. ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ, ਚੋਣ ਕਮਿਸ਼ਨ ਦੇ ਅਧਿਕਾਰੀ ਵਲੋਂ ਨਿਰੀਖਣ

ਪਠਾਨਕੋਟ, 13 ਨਵੰਬਰ (ਵਿਨੋਦ)-ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਵਿਖੇ ਈ. ਵੀ.

Ad Position 21
No active advertisement
ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਵਿਨੋਦ)-ਭਾਰਤ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਵਿਖੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ । ਇਸ ਸਬੰਧੀ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਬੀ.ਸੀ. ਪਾਤਰਾ, ਪ੍ਰਿੰਸੀਪਲ ਸਕੱਤਰ (ਇੰਸਪੈਕਸ਼ਨ) ਨੇ ਈ.ਵੀ.ਐਮਜ਼/ਵੀ.ਵੀ.ਪੀ.ਏ.ਟੀ. ਵੇਅਰਹਾਊਸ ਵਿਖੇ ਪਹੁੰਚ ਕੇ ਚੱਲ ਰਹੀ ਚੈਕਿੰਗ ਪ੍ਰਕਿਰਿਆ ਦਾ ਵਿਸਥਾਰ ਪੂਰਵਕ ਨਿਰੀਖਣ ਕੀਤਾ । ਇਸ ਮੌਕੇ ਉਨ੍ਹਾਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਪ੍ਰਧਾਨਾਂ ਤੇ ਸਕੱਤਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਫਸਟ ਲੈਵਲ ਚੈਕਿੰਗ ਦੀ ਸਮੁੱਚੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਚੈਕਿੰਗ ਪ੍ਰਕਿਰਿਆ ਦੌਰਾਨ ਉਨ੍ਹਾਂ ਦੀ ਭਾਗੀਦਾਰੀ ਤੇ ਨਿਗਰਾਨੀ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨੁਮਾਇੰਦੇ ਨੂੰ ਈ.ਵੀ.ਐਮਜ਼/ਵੀ.ਵੀ.ਪੀ.ਏ.ਟੀ. ਮਸ਼ੀਨਾਂ ਜਾਂ ਚੈਕਿੰਗ ਪ੍ਰਕਿਰਿਆ ਸਬੰਧੀ ਕੋਈ ਸਵਾਲ, ਸ਼ੰਕਾ ਜਾਂ ਜਾਣਕਾਰੀ ਦੀ ਲੋੜ ਹੋਵੇ ਤਾਂ ਉਹ ਬੇਝਿਜਕ ਆਪਣੇ ਸਵਾਲ ਪੁੱਛ ਸਕਦੇ ਹਨ। ਉਨ੍ਹਾਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਜਾਣਕਾਰੀ ਤੇ ਢੁੱਕਵਾਂ ਜਵਾਬ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੈਕਿੰਗ ਦੀ ਪ੍ਰਕਿਰਿਆ ਨੂੰ ਨੇੜਿਓਂ ਦੇਖਣ ਦਾ ਮੌਕਾ ਵੀ ਦਿੱਤਾ ਗਿਆ। ਇਸ ਮੌਕੇ ਬੀ.ਸੀ. ਪਾਤਰਾਂ ਦੇ ਨਾਲ ਸਤੀਸ਼ ਕੁਮਾਰ, ਏ.ਐਸ.ਓ. ਵੀ ਮੌਜੂਦ ਸਨ । ਇਸ ਤੋਂ ਇਲਾਵਾ ਜ਼ਿਲ੍ਹਾ ਪਠਾਨਕੋਟ ਦੇ ਉੱਚ ਅਧਿਕਾਰੀ, ਚੋਣ ਤਹਿਸੀਲਦਾਰ, ਈ.ਵੀ.ਐਮਜ਼/ਵੀ.ਵੀ.ਪੀ.ਏ.ਟੀ. ਦੇ ਨੋਡਲ ਅਫ਼ਸਰ ਤੇ ਹੋਰ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ । ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਪਠਾਨਕੋਟ ਵਿਚ ਈ.ਵੀ.ਐਮਜ਼. ਦੀ ਜਾਂਚ ਸ਼ੁਰੂ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਫਸਟ ਲੈਵਲ ਚੈਕਿੰਗ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਲੋਕ ਭਲਾਈ ਕਲੱਬ ਮੌੜਾਂ ਵਲੋਂ ਅੱਖਾਂ ਦਾ ਆਪ੍ਰੇਸ਼ਨ ਕੈਂਪ 15 ਨੂੰ ਅਗਲੀ ਖ਼ਬਰ ਫੈਂਸ ਪਠਾਨਕੋਟ ਚੈਪਟਰ ਵਲੋਂ ਕਰਾਸ-ਕੰਟਰੀ ਬਾਈਕਰ ਜੋੜੇ ਗੌਰਵ ਛੇਤਰੀ ਤੇ ਉਨ੍ਹਾਂ ਦੀ ਪਤਨੀ ਨੂੰ ਨਿੱਘੀ ਵਿਦਾਇਗੀ
Ad Position 24