14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਸਮਾਗਮ ਸ਼ੁਰੂ

ਘੁਮਾਣ, 14 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸਮਾਗਮ ਸ਼ੁਰੂ ਹੋ ਗਏ ਹਨ। ਇਸ ਸਬੰਧੀ ਮੁੱਖ ਸੇਵਾਦਾਰ ਮਾਸਟਰ ਸੁਰਿੰਦਰ ਸਿੰਘ ਬੇਦੀ, ਜਨਰਲ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ ਅਖੰਡ ਪਾਠ ਦੀ ਲੜੀ ਦੀ ਆਰੰਭਤਾ 13 ਨਵੰਬਰ ਤੋਂ ਹੋ ਚੁੱਕੀ ਹੈ।

Ad Position 21
No active advertisement
ਸ਼੍ਰੋਮਣੀ ਭਗਤ ਨਾਮਦੇਵ ਜੀ 15-11-2026
ਘੁਮਾਣ, 14 ਨਵੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸਮਾਗਮ ਸ਼ੁਰੂ ਹੋ ਗਏ ਹਨ। ਇਸ ਸਬੰਧੀ ਮੁੱਖ ਸੇਵਾਦਾਰ ਮਾਸਟਰ ਸੁਰਿੰਦਰ ਸਿੰਘ ਬੇਦੀ, ਜਨਰਲ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ ਅਖੰਡ ਪਾਠ ਦੀ ਲੜੀ ਦੀ ਆਰੰਭਤਾ 13 ਨਵੰਬਰ ਤੋਂ ਹੋ ਚੁੱਕੀ ਹੈ। ਅਖੰਡ ਪਾਠ ਨਿਰੰਤਰ ਜਾਰੀ ਰਹਿਣਗੇ ਅਤੇ 20 ਨਵੰਬਰ ਨੂੰ ਭੋਗ ਪੈਣਗੇ, ਉਪਰੰਤ ਕੀਰਤਨ ਸਮਾਗਮ ਹੋਣਗੇ ਜਿਸ ਵਿਚ ਭਾਈ ਰਣਜੀਤ ਸਿੰਘ, ਭਾਈ ਪੰਥਪ੍ਰੀਤ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਜਾਵੇਗਾ। ਭਾਈ ਹੀਰਾ ਸਿੰਘ ਕਵੀਸ਼ਰੀ ਜਥਾ, ਭਾਈ ਪੱਲਾ ਸਾਹਿਬ ਗੁਰਦੁਆਰੇ ਦੇ ਜਥੇ ਵਲੋਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਜਾਵੇਗਾ। ਰਾਤ ਦੇ ਦੀਵਾਨ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਜਣਗੇ। ਇਸ ਮੌਕੇ ਮਾਸਟਰ ਸੁਰਿੰਦਰ ਸਿੰਘ ਬੇਦੀ ਮੁੱਖ ਸੇਵਾਦਾਰ, ਅਮਰਜੀਤ ਸਿੰਘ ਪੁਰਬਾ ਜਨਰਲ ਸਕੱਤਰ, ਮਲਕੀਤ ਸਿੰਘ ਖਜ਼ਾਨਚੀ, ਗੁਰਮੀਤ ਸਿੰਘ ਮੁੱਖ ਗ੍ਰੰਥੀ, ਸੁਵਿੰਦਰ ਸਿੰਘ ਲੱਖਣ ਕੇ ਪੱਡੇ, ਸਰਬਜੀਤ ਸਿੰਘ ਪੁਰਬਾ, ਮਹਿੰਦਰ ਸਿੰਘ ਬੇਦੀ, ਰਤਨ ਸਿੰਘ ਜੱਸਲ, ਮਨਜੀਤ ਸਿੰਘ, ਕੁਲਵੰਤ ਸਿੰਘ ਕਿਸ਼ਨਕੋਟ, ਨਰਿੰਦਰ ਸਿੰਘ ਬੇਦੀ, ਜੋਗਾ ਸਿੰਘ ਬੇਦੀ, ਜਗਜੀਤ ਸਿੰਘ ਬੇਦੀ, ਗੁਰਪ੍ਰੀਤ ਸਿੰਘ ਬੇਦੀ, ਸਤਨਾਮ ਸਿੰਘ ਬੇਦੀ, ਜਗਤਾਰ ਸਿੰਘ ਬੇਦੀ, ਹਰਦੀਪ ਸਿੰਘ, ਬਲਕਾਰ ਸਿੰਘ, ਸਰਦੂਲ ਸਿੰਘ, ਸੁਖਜੀਤ ਸਿੰਘ ਮਿੰਟਾ, ਨਵਦੀਪ ਸਿੰਘ ਟਿਵਾਣਾ, ਅਵਤਾਰ ਸਿੰਘ ਭੋਮਾ, ਜਗੀਰ ਸਿੰਘ ਰੱਖੜਾ ਕਾਦੀਆਂ, ਬਿਕਰਮਜੀਤ ਸਿੰਘ, ਜਸ਼ਨ ਘੁਮਾਣ, ਪ੍ਰਿੰਸ ਬੇਦੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸ਼ਾਸਤਰੀ ਨਗਰ ਟਰੱਕ ਯੂਨੀਅਨ ਬਟਾਲਾ ਵਿਖੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ ਕਿਹਾ, ਬਟਾਲਾ ਸ਼ਹਿ... ਅਗਲੀ ਖ਼ਬਰ ਬੀਤੇ ਦਿਨੀਂ ਕਤਲ ਹੋਏ ਵਿਅਕਤੀ ਦੀ ਲਾਸ਼ ਪੋਸਟਮਾਰਟਮ ਉਪਰੰਤ ਪਰਿਵਾਰ ਨੇ ਘਰ ’ ਚ ਹੀ ਰੱਖੀ ਕਿਹਾ, ਜਿੰਨਾ ਚਿਰ ਦੋਸ਼ੀ ਨਹੀਂ...
Ad Position 24