ਕਾਲਜ ਦੇ ਲੋੜਵੰਦ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਭੇਟ
ਕਾਦੀਆਂ, 14 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਨੇ ਦੱਸਿਆ ਹਕੀਮ ਕਰਤਾਰ ਸਿੰਘ ਤੇ ਪ੍ਰਕਾਸ਼ ਕੌਰ ਭਾਟੀਆ ਦੇ ਬੇਟੇ ਸਰਬਜੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਸਤਿੰਦਰ ਕੌਰ ਵਲੋਂ ਕਾਲਜ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸਾਹਿਤ ਕਰਦੇ ਹੋਏ ਆਪਣੇ ਬਜ਼ੁਰਗਾਂ ਦੀ ਯਾਦ ’ਚ ਸਹਾਇਤਾ ਰਾਸ਼ੀ ਦਾ ਚੈੱਕ ਕਾਲਜ ਦਫ਼ਤਰ ਵਿਖੇ ਆ ਕੇ ਭੇਟ ਕੀਤਾ ਗਿਆ ਹੈ।
ਕਾਦੀਆਂ, 14 ਨਵੰਬਰ (ਕੁਲਵਿੰਦਰ ਸਿੰਘ)- ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਨੇ ਦੱਸਿਆ ਹਕੀਮ ਕਰਤਾਰ ਸਿੰਘ ਤੇ ਪ੍ਰਕਾਸ਼ ਕੌਰ ਭਾਟੀਆ ਦੇ ਬੇਟੇ ਸਰਬਜੀਤ ਸਿੰਘ ਤੇ ਉਨ੍ਹਾਂ ਦੀ ਪਤਨੀ ਸਤਿੰਦਰ ਕੌਰ ਵਲੋਂ ਕਾਲਜ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸਾਹਿਤ ਕਰਦੇ ਹੋਏ ਆਪਣੇ ਬਜ਼ੁਰਗਾਂ ਦੀ ਯਾਦ ’ਚ ਸਹਾਇਤਾ ਰਾਸ਼ੀ ਦਾ ਚੈੱਕ ਕਾਲਜ ਦਫ਼ਤਰ ਵਿਖੇ ਆ ਕੇ ਭੇਟ ਕੀਤਾ ਗਿਆ ਹੈ। ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਮੈਂਬਰ ਤੇ ਸਾਬਕਾ ਸਥਾਨਕ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ ਵੀ ਹਾਜ਼ਰ ਸਨ, ਇਸ ਤੋਂ ਪਹਿਲਾਂ ਵੀ ਕਾਲਜ ਦੇ ਲੋੜਵੰਦ ਬੱਚਿਆਂ ਲਈ ਹਕੀਮ ਪਰਿਵਾਰ ਵੱਧ ਚੜ੍ਹ ਕੇ ਯੋਗਦਾਨ ਪਾਉਂਦਾ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਆਹਲੂਵਾਲੀਆ ਵਲੋਂ ਸ. ਸਰਬਜੀਤ ਸਿੰਘ ਅਤੇ ਸਤਿੰਦਰ ਕੌਰ ਅਤੇ ਡਾ. ਬਲਚਰਨਜੀਤ ਸਿੰਘ ਭਾਟੀਆ ਦੇ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ।