14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੇਂਟ ਕਬੀਰ ਪਬਲਿਕ ਸਕੂਲ ’ ਚ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ

ਬਟਾਲਾ, 14 ਨਵੰਬਰ (ਸਤਿੰਦਰ ਸਿੰਘ) -ਵਿਦਿਆਰਥੀ ਕਿਸੇ ਵੀ ਕੌਮ ਦਾ ਸਰਮਾਇਆ ਤੇ ਦੇਸ਼ ਦਾ ਭਵਿੱਖ ਹੁੰਦੇ ਹਨ। ਸਕੂਲੀ ਸਿੱਖਿਆ ਗ੍ਰਹਿਣ ਕਰਦੇ ਸਮੇਂ ਉਨ੍ਹਾਂ ਦੀ ਜ਼ਿੰਦਗੀ ਵਿਚ ਕੁੱਝ ਮੁਸ਼ਕਲਾਂ ਆਉਂਦੀਆਂ ਹਨ।

Ad Position 21
No active advertisement
ਅਜੀਤ ਡੈਸਕ 15-11-2026
ਬਟਾਲਾ, 14 ਨਵੰਬਰ (ਸਤਿੰਦਰ ਸਿੰਘ) -ਵਿਦਿਆਰਥੀ ਕਿਸੇ ਵੀ ਕੌਮ ਦਾ ਸਰਮਾਇਆ ਤੇ ਦੇਸ਼ ਦਾ ਭਵਿੱਖ ਹੁੰਦੇ ਹਨ। ਸਕੂਲੀ ਸਿੱਖਿਆ ਗ੍ਰਹਿਣ ਕਰਦੇ ਸਮੇਂ ਉਨ੍ਹਾਂ ਦੀ ਜ਼ਿੰਦਗੀ ਵਿਚ ਕੁੱਝ ਮੁਸ਼ਕਲਾਂ ਆਉਂਦੀਆਂ ਹਨ। ਇਨ੍ਹਾਂ ਮੁਸ਼ਕਲਾਂ ਦਾ ਸਹੀ ਹੱਲ ਕਰਨ ਤੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿਖਾਉਣ ਦੇ ਮੱਦੇਨਜ਼ਰ ਰੱਖਦਿਆਂ ਹੋਇਆ ਸੇਂਟ ਕਬੀਰ ਸਕੂਲ ਸੁਲਤਾਨਪੁਰ (ਗੁਰਦਾਸਪੁਰ) ਵਿਚ ਪ੍ਰਿੰਸੀਪਲ ਐਸ.ਬੀ. ਨਾਯਰ ਦੀ ਸਰਪ੍ਰਸਤੀ ਅਧੀਨ ਅਧਿਆਪਕ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਸੀ.ਬੀ.ਐੱਸ.ਈ. ਬੋਰਡ ਵਲੋਂ ਪ੍ਰਮੁੱਖ ਸਲਾਹਕਾਰ (ਸਰੋਤ ਅਧਿਕਾਰੀਆਂ) ਡਾ. ਰਜੀਵ ਨਿਰਿਆਲ ਪ੍ਰਿੰਸੀਪਲ ਸਪਰਿੰਗ ਡੇਲ ਕਾਨਵੈਂਟ ਸਕੂਲ ਜਵਾਲੀ ਤੇ ਸ਼੍ਰੀਮਤੀ ਅੰਜਨਾ ਕਟੋਚ ਦੁਆਰਾ ਅਧਿਆਪਕਾਂ ਦੀ ਸਮਰਥਾ ਨਿਰਮਾਣ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਸਿੱਖਿਆ ਦਾ ਮਹੱਤਵ ਦੱਸਦੇ ਹੋਏ ਬੁਨਿਆਦੀ ਤੇ ਮੁੱਢਲੀ ਤਿਆਰੀ ਸਮੇਂ ਸਿੱਖਣ ਦੀ ਨੀਂਹ ਮਜ਼ਬੂਤ ਕਰਨ ਅਤੇ ਜਮਾਤ ਪ੍ਰਬੰਧਨ ਬਾਰੇ ਆਮ ਤੋਂ ਲੈ ਕੇ ਗੰਭੀਰ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੁਆਰਾ ਸਕੂਲ ਵਿਚ ਛੋਟੇ ਵਿਦਿਆਰਥੀਆਂ ਦੀਆਂ ਸਰਬ ਸਾਂਝੀਆਂ ਲੋੜਾਂ, ਉਨ੍ਹਾਂ ਦੀ ਤਿਆਰੀ ਪੜਾਅ ਵਿਚ ਸਿੱਖਣ ਦੀ ਨੀਂਹ ਦੀ ਮਹੱਤਤਾ ਤੇ ਜਮਾਤ ਦੇ ਪ੍ਰਬੰਧਨ ਨੂੰ ਸਹੀ ਢੰਗ ਤਰੀਕੇ ਨਾਲ ਕਾਇਮ ਰੱਖਣ ਬਾਰੇ, ਛੋਟੇ ਵਿਦਿਆਰਥੀਆਂ ਨੂੰ ਪਿਆਰ ਨਾਲ, ਅਨੁਸ਼ਾਸਨ ਤੇ ਆਮ ਰੁਚੀਆਂ ਤੇ ਗਤੀਵਿਧੀਆਂ ਨੂੰ ਸੁਰੱਖਿਅਤ ਮਾਹੌਲ ਦੇ ਰੂਪ ਵਿਚ ਸਿਖਾਉਣ ਦੇ ਬਾਰੇ ਤੇ ਸਿੱਖਣ ਦੀ ਨੀਂਹ ਕਿਵੇਂ ਮਜ਼ਬੂਤ ਬਣਾਈ ਜਾਵੇ, ਇਨ੍ਹਾਂ ਸਭ ਗਤੀਵਿਧੀਆਂ ਨੂੰ ਬਹੁਤ ਹੀ ਮਨੋਰੰਜਨ ਵਿਧੀਆਂ ਦੇ ਰੂਪ ਵਿਚ ਅਧਿਆਪਕਾਂ ਨਾਲ ਸਾਂਝਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸਿਰਫ਼ ਅੰਕ ਲੈਣ ਦਾ ਸਾਧਨ ਨਹੀਂ ਸਗੋਂ ਚਰਿੱਤਰ ਨਿਰਮਾਣ, ਨੈਤਿਕ ਕਦਰਾਂ-ਕੀਮਤਾਂ ਤੇ ਰਾਸ਼ਟਰ ਨਿਰਮਾਣ ਦਾ ਆਧਾਰ ਹੈ। ਉਨ੍ਹਾਂ ਨੇ ਸਕੂਲੀ ਸਿੱਖਿਆ, ਚੰਗੇ ਆਚਰਨ, ਸਮਾਜਿਕ ਸ਼ਾਂਤੀ ਨੂੰ ਸਿੱਖਿਆ ਦੇ ਰੂਪ ਵਿਚ ਪਹਿਲ ਦਿੰਦਿਆਂ ਅਤੇ ਸਿਆਣਪਤਾ ਨਾਲ ਸਮੱਸਿਆ ਨੂੰ ਮਨੋਵਿਗਿਆਨਿਕ ਢੰਗ ਨਾਲ ਸਮਝਾਉਣ ’ਤੇ ਜ਼ੋਰ ਦਿੱਤਾ। ਸੈਮੀਨਾਰ ਦੌਰਾਨ ਅਧਿਆਪਕਾਂ ਨੇ ਵੀ ਵੱਖ-ਵੱਖ ਵਿਸ਼ਿਆਂ ’ਤੇ ਸਵਾਲ ਜਵਾਬ ਕੀਤੇ। ਇਸ ਸਫ਼ਲ ਸੈਮੀਨਾਰ ਦੇ ਅੰਤਿਮ ਪੜਾਅ ’ਤੇ ਪ੍ਰਿੰਸੀਪਲ, ਮੈਨੇਜਮੈਂਟ ਮੈਂਬਰਾਂ ਮੈਡਮ ਨਵਦੀਪ ਕੌਰ ਤੇ ਕੁਲਦੀਪ ਕੌਰ ਦੁਆਰਾ ਆਏ ਹੋਏ ਸਰੋਤ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਅੱਗੇ ਤੋਂ ਵੀ ਇਸੇ ਤਰੀਕੇ ਦੇ ਸੈਮੀਨਾਰ ਲਗਾ ਕੇ ਅਧਿਆਪਕ-ਵਿਦਿਆਰਥੀ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਵੀ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਵਿਸ਼ਾਲ ਸਿੰਘ, ਅਮਨਪ੍ਰੀਤ ਕੌਰ, ਟੇਨ ਸਿੰਘ ਸਮੇਤ ਸਕੂਲੀ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਦੀ ਇਸ ਵਾਰ ਜਿੱਤ ਹੋਵੇਗੀ ਯਕੀਨੀ- ਸਰਪੰਚ ਗੁਰਪ੍ਰੀਤ ਸਿੰਘ ਅਗਲੀ ਖ਼ਬਰ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਦੀ ਮਾਤਾ ਬਲਬੀਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ
Ad Position 24