ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਤੋਂ ਮੁਕਰਨ ਵਾਲਿਆਂ ਦਾ ਹਸ਼ਰ ਮਾੜਾ ਹੀ ਹੋਵੇਗਾ : ਛੋਟੇਪੁਰ
ਕਲਾਨੌਰ, 14 ਨਵੰਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਕੋਆਰਡੀਨੇਟਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਪਿਆਰਿਆਂ ਵਲੋਂ ਜਾਰੀ ਆਦੇਸ਼ਾਂ ਤੋਂ ਮੁਕਰਨ ਵਾਲਿਆਂ ਦਾ ਹਸ਼ਰ ਮਾੜਾ ਹੀ ਹੋਵੇਗਾ। ਛੋਟੇਪੁਰ ਨੇ ਕਿਹਾ ਕਿ ਜੋ ਲੋਕ ਕੁਰਸੀ ਦੇ ਲਾਲਚ ਵਿਚ ਆ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਨੂੰ ਛਿੱਕੇ ’ਤੇ ਟੰਗ ਰਹੇ ਹਨ, ਉਨ੍ਹਾਂ ਦੇ ਸੁਪਨੇ ਕਦੇ ਵੀ ਸੱਚ ਨਹੀਂ ਹੋਣਗੇ।
ਕਲਾਨੌਰ, 14 ਨਵੰਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਕੋਆਰਡੀਨੇਟਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਪਿਆਰਿਆਂ ਵਲੋਂ ਜਾਰੀ ਆਦੇਸ਼ਾਂ ਤੋਂ ਮੁਕਰਨ ਵਾਲਿਆਂ ਦਾ ਹਸ਼ਰ ਮਾੜਾ ਹੀ ਹੋਵੇਗਾ। ਛੋਟੇਪੁਰ ਨੇ ਕਿਹਾ ਕਿ ਜੋ ਲੋਕ ਕੁਰਸੀ ਦੇ ਲਾਲਚ ਵਿਚ ਆ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਨੂੰ ਛਿੱਕੇ ’ਤੇ ਟੰਗ ਰਹੇ ਹਨ, ਉਨ੍ਹਾਂ ਦੇ ਸੁਪਨੇ ਕਦੇ ਵੀ ਸੱਚ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਹਮੇਸ਼ਾ ਸੱਚੇ ਤੇ ਇਮਾਨਦਾਰਾਂ ਦਾ ਸਾਥ ਦਿੰਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨ ਵਾਲੇ ਪੰਥਕ ਲੋਕ ਅੱਜ ਵੀ ਸੱਚ ਦੇ ਹੱਕ ਵਿਚ ਖੜੇ ਹਨ। ਉਨ੍ਹਾਂ ਕਿਹਾ ਕਿ ਸਿੱਖੀ ਤੇ ਪੰਥ ਨੂੰ ਮਜ਼ਬੂਤ ਕਰਨ ਵਾਲੇ ਲੋਕ ਅਕਾਲੀ ਦਲ ਪੁਨਰ ਸੁਰਜੀਤ ਨਾਲ ਚੱਟਾਨ ਵਾਂਗ ਖੜੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਕੈਪਟਨ ਸੁਖਵਿੰਦਰ ਸਿੰਘ, ਪ੍ਰੀਤਮ ਸਿੰਘ, ਡਾਕਟਰ ਪਲਵਿੰਦਰ ਸਿੰਘ ਦਿਊ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਚੈਨ ਸਿੰਘ ਆਦਿ ਹਾਜ਼ਰ ਸਨ।