ਯੂ . ਜੀ . ਡਿਪਲੋਮਾ ਇਨ ਕਾਸਮੈਟੋਲੋਜੀ ਦੇ ਨਤੀਜੇ ’ ਚ ਮਾਰੀਆਂ ਮੱਲਾਂ
ਪਠਾਨਕੋਟ, 14 ਨਵੰਬਰ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਲੋਂ ਐਲਾਨੇ ਯੂ. ਜੀ.
ਪਠਾਨਕੋਟ, 14 ਨਵੰਬਰ (ਸੰਧੂ)- ਆਰੀਆ ਮਹਿਲਾ ਮਹਾਂਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਲੋਂ ਐਲਾਨੇ ਯੂ.ਜੀ. ਡਿਪਲੋਮਾ ਇਨ ਕਾਸਮੈਟੋਲੋਜੀ ਦੇ ਪ੍ਰੀਖਿਆ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਾਂਵਿਦਿਆਲਾ ਦਾ ਨਾਂਅ ਰੌਸ਼ਨ ਕੀਤਾ ਹੈ। ਕਾਰਜਕਾਰੀ ਪ੍ਰਿੰਸੀਪਲ ਡਾ: ਰੁਪਿੰਦਰਜੀਤ ਗਿੱਲ ਨੇ ਦੱਸਿਆ ਕਿ ਭਾਵਨਾ ਨੇ 8.88 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪੰਜਵਾਂ, ਸ਼ੀਤਲ ਤੇ ਸ਼ਹਿਨਾਜ਼ ਨੇ 8.63 ਸੀ.ਜੀ.ਪੀ.ਏ. ਅੰਕਾਂ ਨਾਲ ਅੱਠਵਾਂ, ਸੋਨੀਆ ਤੇ ਮਧੂ ਨੇ 8.50 ਸੀ.ਜੀ.ਪੀ.ਏ ਅੰਕਾਂ ਨਾਲ ਨੌਵਾਂ, ਤਾਨੀਆ ਨੇ 8.38 ਸੀ.ਜੀ.ਪੀ.ਏ. ਅੰਕਾਂ ਨਾਲ ਦਸਵਾਂ ਤੇ ਸੋਨਾਕਸ਼ੀ ਤੇ ਦੀਆ ਨੇ 8.25 ਸੀ.ਜੀ.ਪੀ.ਏ. ਅੰਕਾਂ ਨਾਲ ਯੂਨੀਵਰਸਿਟੀ ਵਿਚ ਗਿਆਰਵਾਂ ਸਥਾਨ ਪ੍ਰਾਪਤ ਕੀਤਾ। ਡਾ: ਰੁਪਿੰਦਰਜੀਤ ਗਿੱਲ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਲਗਾਤਾਰ ਮਿਹਨਤ, ਸਮਰਪਣ ਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਸਬੰਧਤ ਵਿਭਾਗ ਦੀ ਮੁਖੀ ਨੇਹਾ ਰਾਣੀ ਤੇ ਪ੍ਰੋ. ਨਿਸ਼ਾ ਦੇ ਯਤਨਾਂ ਦੀ ਸ਼ਲਾਘਾ ਕੀਤੀ।