ਐਨ . ਐਚ . ਐਮ . ਮੁਲਾਜ਼ਮਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ
ਪਠਾਨਕੋਟ, 14 ਨਵੰਬਰ (ਵਿਨੋਦ)- ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐਨ.
ਪਠਾਨਕੋਟ, 14 ਨਵੰਬਰ (ਵਿਨੋਦ)- ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਨੀਤੀਆਂ ਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅਣਗਹਿਲੀ ਵਾਲੇ ਰਵੱਈਏ ਦੇ ਵਿਰੋਧ ਵਿਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਐਨ.ਐਚ. ਮੁਲਾਜ਼ਮਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਸੂਬਾ ਸਕੱਤਰ ਅਮਨਦੀਪ ਸਿੰਘ ਤੇ ਰਾਮ ਸਿੰਘ ਨੇ ਦੱਸਿਆ ਕਿ ਹੁਣ 17 ਨਵੰਬਰ ਨੂੰ ਮੁਲਾਜ਼ਮ ਭਲਾਈ ਕਮੇਟੀ ਦੀ ਹੋਣ ਵਾਲੀ ਅਹਿਮ ਮੀਟਿੰਗ ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਮੁਲਾਜ਼ਮਾਂ ਨੂੰ ਆਸ ਹੈ ਕਿ ਇਸ ਮੀਟਿੰਗ ਦੌਰਾਨ ਕੋਈ ਸਾਰਥਕ ਹੱਲ ਕੱਢਿਆ ਜਾਵੇਗਾ। ਜ਼ਿਲ੍ਹਾ ਆਗੂ ਦੀਪਿਕਾ ਸ਼ਰਮਾ ਤੇ ਪੰਕਜ ਕੁਮਾਰ ਨੇ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਨਵੰਬਰ ਦੀ ਮੀਟਿੰਗ ਵਿਚ ਸਾਰਥਕ ਨਤੀਜਾ ਨਹੀਂ ਨਿਕਲਿਆ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡਾ: ਪਰੀਕਸ਼ਿਤ, ਡਾ: ਸਚਿਨ, ਡਾ: ਪੰਕਜ, ਡਾ: ਵੀਮੁਕਤ, ਡਾ: ਤਨਵੀ, ਡਾ: ਅਤੁਲ, ਮੀਨਾਕਸ਼ੀ, ਡਾ: ਸੰਧਨਾ, ਡਾ: ਗੌਰਵ, ਡਾ: ਸਾਹਿਲ ਆਦਿ ਹਾਜਰ ਸਨ।