ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ
ਸ਼ਾਹਪੁਰ ਕੰਢੀ, 14 ਨਵੰਬਰ (ਰਣਜੀਤ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਪ੍ਰਬੰਧਨ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਜਿਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਹਨ ਜੋ 20 ਨਵੰਬਰ ਤੱਕ ਜਾਰੀ ਰਹਿਣਗੀਆਂ, 21 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਅੱਜ ਦੀ ਪ੍ਰਭਾਤ ਫੇਰੀ ਦੀ ਸੇਵਾ ਭਾਈ ਹਰੀ ਸਿੰਘ ਤੇ ਸਮੂਹ ਪਰਿਵਾਰ ਵਲੋਂ ਨਿਭਾਈ ਗਈ।
ਸ਼ਾਹਪੁਰ ਕੰਢੀ, 14 ਨਵੰਬਰ (ਰਣਜੀਤ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਪ੍ਰਬੰਧਨ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਜਿਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਹਨ ਜੋ 20 ਨਵੰਬਰ ਤੱਕ ਜਾਰੀ ਰਹਿਣਗੀਆਂ, 21 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਅੱਜ ਦੀ ਪ੍ਰਭਾਤ ਫੇਰੀ ਦੀ ਸੇਵਾ ਭਾਈ ਹਰੀ ਸਿੰਘ ਤੇ ਸਮੂਹ ਪਰਿਵਾਰ ਵਲੋਂ ਨਿਭਾਈ ਗਈ। ਇਹ ਪ੍ਰਭਾਤ ਫੇਰੀਆਂ ਗੁਰਦੁਆਰਾ ਸਾਹਿਬ ਤੋਂ ਸਵੇਰੇ 4 ਵਜੇ ਸ਼ੁਰੂ ਹੋ ਕੇ ਗੁਰਬਾਣੀ ਕੀਰਤਨ ਕਰਦੀਆਂ 6 ਵਜੇ ਸਮਾਪਤ ਹੁੰਦੀਆਂ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਸਿੰਘ, ਖਜ਼ਾਨਚੀ ਰਮਿੰਦਰ ਸਿੰਘ, ਰਣਜੀਤ ਸਿੰਘ ਗੋਸਲ, ਬਾਬਾ ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਤਸਵੀਰ ਸਿੰਘ, ਪ੍ਰੀਤਮ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।