ਵਿਸ਼ਵ ਪ੍ਰਸਿੱਧ ਯੂਨੀਵਰਸਿਟੀਆਂ ਦੇ ਪ੍ਰਤੀਨਿਧੀ ਪ੍ਰਤਾਪ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਨਾਲ ਕਰਨਗੇ ਸਿੱਧਾ ਸੰਵਾਦ
ਪਠਾਨਕੋਟ, 14 ਨਵੰਬਰ (ਸੰਧੂ)- ਪ੍ਰਤਾਪ ਵਰਲਡ ਸਕੂਲ ਵਲੋਂ ਕੈਨੇਡਾ ਦੀਆਂ ਦੋ ਪ੍ਰਸਿੱਧ ਯੂਨੀਵਰਸਿਟੀਆਂ ਯੂਨੀਵਰਸਿਟੀ ਆਫ ਟੋਰਾਂਟੋ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਪ੍ਰਤੀਨਿਧੀਆਂ ਨਾਲ ਵਿਸ਼ੇਸ਼ ਜਾਣਕਾਰੀ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 19 ਨਵੰਬਰ ਨੂੰ ਸਵੇਰੇ 10:30 ਵਜੇ ਸਕੂਲ ਕੈਂਪਸ ਵਿਖੇ ਹੋਵੇਗਾ।
ਪਠਾਨਕੋਟ, 14 ਨਵੰਬਰ (ਸੰਧੂ)- ਪ੍ਰਤਾਪ ਵਰਲਡ ਸਕੂਲ ਵਲੋਂ ਕੈਨੇਡਾ ਦੀਆਂ ਦੋ ਪ੍ਰਸਿੱਧ ਯੂਨੀਵਰਸਿਟੀਆਂ ਯੂਨੀਵਰਸਿਟੀ ਆਫ ਟੋਰਾਂਟੋ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਪ੍ਰਤੀਨਿਧੀਆਂ ਨਾਲ ਵਿਸ਼ੇਸ਼ ਜਾਣਕਾਰੀ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 19 ਨਵੰਬਰ ਨੂੰ ਸਵੇਰੇ 10:30 ਵਜੇ ਸਕੂਲ ਕੈਂਪਸ ਵਿਖੇ ਹੋਵੇਗਾ। ਇਸ ਸੈਸ਼ਨ ਵਿਚ ਪਠਾਨਕੋਟ ਤੇ ਆਸ-ਪਾਸ ਦੇ ਸਾਰੇ ਸਕੂਲਾਂ ਦੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਸ਼ਾਮਿਲ ਹੋ ਸਕਣਗੇ। ਇਸ ਦੌਰਾਨ ਯੂਨੀਵਰਸਿਟੀ ਆਫ ਟੋਰਾਂਟੋ ਤੋਂ ਅਪ੍ਰਤਿਮ ਮੁਖੋਪਾਧਿਆਏ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਤੋਂ ਸੁਸ਼੍ਰੀ ਤਨੁਸ਼੍ਰੀ ਭੱਟਾਚਾਰੀਆ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਅੰਡਰਗ੍ਰੈਜੂਏਟ ਕੋਰਸਾਂ, ਦਾਖ਼ਲਾ ਯੋਗਤਾ, ਅਰਜ਼ੀ ਪ੍ਰਕਿਰਿਆ, ਵਜ਼ੀਫ਼ਿਆਂ, ਅਹਿਮ ਤਰੀਕਾਂ ਤੇ ਕੈਨੇਡਾ ਵਿਚ ਵਿਦਿਆਰਥੀ ਜੀਵਨ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਵਾਲ-ਜਵਾਬ ਸੈਸ਼ਨ ਹੋਵੇਗਾ। ਪ੍ਰਿੰਸੀਪਲ ਸ਼ੁਭਰਾ ਰਾਣੀ ਨੇ ਕਿਹਾ ਕਿ ਇਸ ਪਹਿਲ ਦਾ ਮਕਸਦ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਿਸ਼ਵ ਪ੍ਰਸਿੱਧ ਯੂਨੀਵਰਸਿਟੀਆਂ ਤੋਂ ਸਿੱਧੀ ਤੇ ਭਰੋਸੇਯੋਗ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਪ੍ਰਤਾਪ ਗਰੁੱਪ ਦੇ ਡਾਇਰੈਕਟਰ ਸਨੀ ਮਹਾਜਨ ਨੇ ਕਿਹਾ ਕਿ ਸੰਸਥਾ ਵੱਲੋਂ ਸਿੱਖਿਆ ਦੇ ਖੇਤਰ ਵਿਚ 20 ਸਾਲ ਪੂਰੇ ਕਰਨ ‘ਤੇ ਪਠਾਨਕੋਟ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਮੌਕਿਆਂ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ।