ਮਾਤਾ ਆਸ਼ਾ ਪੂਰਨੀ ਮੰਦਰ ਕਮੇਟੀ ਨੇ ਰੋਹਿਤ ਸਿਆਲ ਨੂੰ ਟਿਕਟ ਮਿਲਣ ’ ਤੇ ਵਧਾਈ ਦਿੱਤੀ
ਪਠਾਨਕੋਟ, 14 ਨਵੰਬਰ (ਸੁਮਿਤ)- ਮਾਤਾ ਆਸ਼ਾਪੂਰਨੀ ਮੰਦਰ ਕਮੇਟੀ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਨੂੰ ਵਿਧਾਨ ਸਭਾ ਚੋਣਾਂ ਦੀ ਟਿਕਟ ਮਿਲਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੰਦਰ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਦੇ ਨਿਰਦੇਸ਼ਾਂ ਤਹਿਤ ਕਮੇਟੀ ਦੇ ਮੈਂਬਰ ਰਾਮਪਾਲ ਭੰਡਾਰੀ, ਆਸ਼ੀਸ਼ ਕੁਮਾਰ ਮਲਹੋਤਰਾ, ਗੋਪਾਲ ਸ਼ਰਮਾ ਤੇ ਪ੍ਰੈਸ ਸਕੱਤਰ ਸੰਜੀਵ ਘਈ ਰੋਹਿਤ ਸਿਆਲ ਦੇ ਨਿਵਾਸ ਸਥਾਨ ’ਤੇ ਪਹੁੰਚੇ ਤੇ ਉਨ੍ਹਾਂ ਨੂੰ ਸਿਆਸੀ ਪ੍ਰਾਪਤੀ ਲਈ ਵਧਾਈ ਦਿੱਤੀ।
ਪਠਾਨਕੋਟ, 14 ਨਵੰਬਰ (ਸੁਮਿਤ)- ਮਾਤਾ ਆਸ਼ਾਪੂਰਨੀ ਮੰਦਰ ਕਮੇਟੀ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ ਨੂੰ ਵਿਧਾਨ ਸਭਾ ਚੋਣਾਂ ਦੀ ਟਿਕਟ ਮਿਲਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੰਦਰ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਦੇ ਨਿਰਦੇਸ਼ਾਂ ਤਹਿਤ ਕਮੇਟੀ ਦੇ ਮੈਂਬਰ ਰਾਮਪਾਲ ਭੰਡਾਰੀ, ਆਸ਼ੀਸ਼ ਕੁਮਾਰ ਮਲਹੋਤਰਾ, ਗੋਪਾਲ ਸ਼ਰਮਾ ਤੇ ਪ੍ਰੈਸ ਸਕੱਤਰ ਸੰਜੀਵ ਘਈ ਰੋਹਿਤ ਸਿਆਲ ਦੇ ਨਿਵਾਸ ਸਥਾਨ ’ਤੇ ਪਹੁੰਚੇ ਤੇ ਉਨ੍ਹਾਂ ਨੂੰ ਸਿਆਸੀ ਪ੍ਰਾਪਤੀ ਲਈ ਵਧਾਈ ਦਿੱਤੀ। ਮੈਂਬਰਾਂ ਨੇ ਰੋਹਿਤ ਸਿਆਲ ਨੂੰ ਮਾਤਾ ਆਸ਼ਾਪੂਰਨੀ ਦੀ ਪਾਵਨ ਚੁੰਨਰੀ ਪਹਿਨਾ ਕੇ ਸਨਮਾਨਿਤ ਕੀਤਾ। ਮੈਂਬਰਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣਾ ਰੋਹਿਤ ਸਿਆਲ ਦੇ ਸਿਆਸੀ ਸਫ਼ਰ ਦਾ ਇਕ ਅਹਿਮ ਪੜਾਅ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਲੋਕ ਸੇਵਾ ਦੀ ਭਾਵਨਾ ਨਾਲ ਆਪਣੇ ਫਰਜ਼ ਨਿਭਾਉਂਦੇ ਰਹਿਣਗੇ।