ਹਲਕਾ ਬਟਾਲਾ ਵਿਚ ਕਈ ਟਕਸਾਲੀ ਅਕਾਲੀ ਪਰਿਵਾਰ ਕਾਂਗਰਸ ਵਿਚ ਹੋਏ ਸ਼ਾਮਿਲ - ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਸਨਮਾਨਿਤ
ਬਟਾਲਾ, 15 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਸ: ਹਰਮਨਦੀਪ ਸਿੰਘ ਸੰਧੂ ਦੇ ਯਤਨਾਂ ਸਦਕਾ ਪਿੰਡ ਅਠਵਾਲ ਦੇ ਕਈ ਟਕਸਾਲੀ ਅਕਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ।
ਬਟਾਲਾ, 15 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਸ: ਹਰਮਨਦੀਪ ਸਿੰਘ ਸੰਧੂ ਦੇ ਯਤਨਾਂ ਸਦਕਾ ਪਿੰਡ ਅਠਵਾਲ ਦੇ ਕਈ ਟਕਸਾਲੀ ਅਕਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ । ਇਹ ਸ਼ਾਮਿਲ ਹੋਣ ਦੀ ਮੀਟਿੰਗ ਬਲਵਿੰਦਰ ਸਿੰਘ ਦੇ ਘਰ ਵਿਖੇ ਹੋਈ। ਇਸ ਮੌਕੇ ਸਾਬਕਾ ਮੰਤਰੀ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਮੌਜੂਦਾ ਵਿਧਾਇਕ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਰੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਕਾਂਗਰਸ ਦਾ ਪਟਕਾ ਪਹਿਨਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਸ: ਬਾਜਵਾ ਨੇ ਕਿਹਾ ਕਿ ਅਠਵਾਲ ਦੇ ਟਕਸਾਲੀ ਅਕਾਲੀ ਪਰਿਵਾਰਾਂ ਦਾ ਕਾਂਗਰਸ ਵਿਚ ਆਉਣਾ ਸਾਬਤ ਕਰਦਾ ਹੈ ਕਿ ਲੋਕਾਂ ਦਾ ਭਰੋਸਾ ਹੁਣ ਸਿਰਫ਼ ਕਾਂਗਰਸ ’ਤੇ ਹੀ ਰਹਿ ਗਿਆ ਹੈ। 2027 ਵਿਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ ਅਤੇ ਬਟਾਲਾ ਤੋਂ ਵੀ ਕਾਂਗਰਸ ਵੱਡੀ ਜਿੱਤ ਹਾਸਿਲ ਕਰੇਗੀ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸ: ਬਾਜਵਾ ਦੀ ਵਿਕਾਸਵਾਦੀ ਸੋਚ ਅਤੇ ਇਲਾਕੇ ਵਿਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਆਏ ਹਨ। ਇਸ ਮੌਕੇ ਹਰਮਨਦੀਪ ਸਿੰਘ ਸੰਧੂ, ਅਮਨਦੀਪ ਸਿੰਘ ਕਾਹਲੋਂ ਸਰਕਲ ਪ੍ਰਧਾਨ, ਸਾਬਕਾ ਸੰਮਤੀ ਮੈਂਬਰ ਸਤਨਾਮ ਸਿੰਘ, ਰਣਬੀਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਚੈਂਚਲ ਸਿੰਘ, ਸੰਤੋਖ ਸਿੰਘ, ਸਰਬਜੀਤ ਸਿੰਘ, ਸਾਬਕਾ ਸਰਪੰਚ ਹਰਕੀਰਤ ਸਿੰਘ, ਉਂਕਾਰ ਸਿੰਘ, ਸਿਕੰਦਰ ਸਿੰਘ ਅਠਵਾਲ, ਲਵ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।