ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਹੋਈ ਟੱਕਰ - ਵਿਅਕਤੀ ਦੀ ਮੌਤ
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਅੱਜ ਸਵੇਰੇ ਅੰਮ੍ਰਿਤਸਰ-ਜਲੰਧਰ ਬਾਈਪਾਸ ਉਪਰ ਮੋਟਰਸਾਈਕਲ ਸਵਾਰ ਵਿਅਕਤੀ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਜਾਣ ਕਰ ਕੇ ਮੌਤ ਹੋ ਗਈ। ਥਾਣਾ ਸਿਵਲ ਲਾਇਨ ਦੇ ਐਸ.
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਅੱਜ ਸਵੇਰੇ ਅੰਮ੍ਰਿਤਸਰ-ਜਲੰਧਰ ਬਾਈਪਾਸ ਉਪਰ ਮੋਟਰਸਾਈਕਲ ਸਵਾਰ ਵਿਅਕਤੀ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਜਾਣ ਕਰ ਕੇ ਮੌਤ ਹੋ ਗਈ। ਥਾਣਾ ਸਿਵਲ ਲਾਇਨ ਦੇ ਐਸ.ਆਈ. ਮਹਾਂਵੀਰ ਸਿੰਘ ਨੇ ਦੱਸਿਆ ਕਿ ਹਰਵੰਤ ਸਿੰਘ (50) ਪੁੱਤਰ ਨਰੈਣ ਸਿੰਘ ਵਾਸੀ ਮੂਲਿਆਂਵਾਲ ਮੋਟਰਸਾਈਕਲ ’ ਤੇ ਆਪਣੀ ਪਤਨੀ ਨੂੰ ਸਵੇਰ ਦੇ ਸਮੇਂ ਕੰਮ ’ਤੇ ਛੱਡ ਕੇ ਆ ਰਿਹਾ ਸੀ ਅਤੇ ਜਦੋਂ ਉਹ ਬਾਬਾ ਦਰਸ਼ਨ ਦਾਸ ਡੇਰੇ ਦੇ ਨਜ਼ਦੀਕ ਪੈਂਦੇ ਪੈਟਰੋਲ ਪੰਪ ਤੋਂ ਮੋਟਰਸਾਈਕਲ ਵਿਚ ਤੇਲ ਪੁਆ ਕੇ ਸੜਕ ਉਪਰ ਚੜਨ ਲੱਗਾ ਤਾਂ ਅਣਪਛਾਤੇ ਵਾਹਨ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਰ ਕੇ ਹਰਵੰਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ।