17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਿੰਡ ਡੇਰਾ ਪਠਾਣਾ ਦੇ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਸੰਬੰਧਿਤ ਕਈ ਪਰਿਵਾਰ ਭਗਵਾਨਪੁਰ ਟੀਮ ’ਚ ਸ਼ਾਮਿਲ

ਕੋਟਲੀ ਸੂਰਤ ਮੱਲ੍ਹੀ, 16 ਨਵੰਬਰ (ਕੁਲਦੀਪ ਸਿੰਘ ਨਾਗਰਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਭਗਵਾਨਪੁਰ ਟੀਮ ਵਲੋਂ ਆਰੰਭੇ ਗਏ ਲੋਕ ਭਲਾਈ ਦੇ ਕਾਰਜਾਂ ਨੂੰ ਦੇਖਦਿਆਂ ਨੇੜਲੇ ਪਿੰਡ ਡੇਰਾ ਪਠਾਣਾ ਦੇ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨਾਲ ਸਬੰਧਤ ਕਈ ਪਰਿਵਾਰਾਂ ਨੇ ਭਗਵਾਨਪੁਰ ਟੀਮ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਤੇ ਐਮ. ਡੀ.

Ad Position 21
No active advertisement
ਭਗਵਾਨਪੁਰ ਟੀਮ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਬੀਬੀ ਰਾਜਵਿੰਦਰ ਕੌਰ ਤੇ ਅਮਨਦੀਪ ਕੌਰ ਭਗਵਾਨਪੁਰ। ਅਜੀਤ ਤਸਵੀਰ 17-11-2026
ਕੋਟਲੀ ਸੂਰਤ ਮੱਲ੍ਹੀ, 16 ਨਵੰਬਰ (ਕੁਲਦੀਪ ਸਿੰਘ ਨਾਗਰਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਭਗਵਾਨਪੁਰ ਟੀਮ ਵਲੋਂ ਆਰੰਭੇ ਗਏ ਲੋਕ ਭਲਾਈ ਦੇ ਕਾਰਜਾਂ ਨੂੰ ਦੇਖਦਿਆਂ ਨੇੜਲੇ ਪਿੰਡ ਡੇਰਾ ਪਠਾਣਾ ਦੇ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨਾਲ ਸਬੰਧਤ ਕਈ ਪਰਿਵਾਰਾਂ ਨੇ ਭਗਵਾਨਪੁਰ ਟੀਮ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਤੇ ਐਮ.ਡੀ. ਅਮਨਦੀਪ ਕੌਰ ਭਗਵਾਨਪੁਰ ਨੇ ਭਰਵਾਂ ਸਵਾਗਤ ਕੀਤਾ। ਇਸ ਸਬੰਧੀ ਪਿੰਡ ਦੇ ਨੌਜਵਾਨ ਆਗੂ ਵਲੋਂ ਬੀਤੀ ਦੇਰ ਸ਼ਾਮ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਵਿੰਦਰ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਭਗਵਾਨਪੁਰ ਦੀ ਐਮ.ਡੀ. ਬੀਬੀ ਅਮਨਦੀਪ ਕੌਰ ਭਗਵਾਨਪੁਰ ਨੇ ਕਿਹਾ ਕਿ ਅਸੀਂ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਵਾਸਤੇ ਆਏ ਹਾਂ, ਤੁਸੀਂ ਸਾਡੀ ਟੀਮ ਦੇ ਨਾਲ ਚੱਲੋ, ਅਸੀਂ ਲੋੜਵੰਦਾਂ ਦੀ ਮਦਦ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਲੋਕਾਂ ਦੇ ਅਸ਼ੀਰਵਾਦ ਨਾਲ ਜਨਵਰੀ ’ਚ 200 ਲੋੜਵੰਦ ਪਰਿਵਾਰ ਦੀਆਂ ਧੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ ਜਿਨਾਂ ਨੂੰ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ। ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੇ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਭਗਵਾਨਪੁਰ ਨੇ ਕਿਹਾ ਕਿ ਉਹ ਨਿਰੰਤਰ ਆਪਣੇ ਲੋਕਾਂ ਦੇ ਦੁੱਖ-ਸੁੱਖ ’ਚ ਸ਼ਾਮਿਲ ਹੋ ਰਹੇ ਹਨ ਤੇ ਹਲਕੇ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ। ਇਸ ਮੌਕੇ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਭਗਵਾਨਪੁਰ ਟੀਮ ਵਿਚ ਸ਼ਾਮਿਲ ਹੋਏ ਭਗਵੰਤ ਸਿੰਘ ਡੇਰਾ ਪਠਾਣਾ, ਮੈਂਬਰ ਪੰਚਾਇਤ ਸੰਦੀਪ ਸਿੰਘ ਮੱਲ੍ਹੀ, ਗੁਰਪ੍ਰੀਤ ਸਿੰਘ, ਗੁਰਮੇਜ਼ ਸਿੰਘ ਬਿੱਟਾ, ਰਣਦੀਪ ਸਿੰਘ ਡਿੰਪੀ, ਪਾਸਟਰ ਜਗਦੀ; ਮਸੀਹ ਡੇਰਾ ਪਠਾਣਾ, ਪਾਸਟਰ ਰਾਕੇਸ਼ ਸਹੋਤਾ, ਪਾਸਟਰ ਵਿਕਟਰ ਮਸੀਹ, ਪੰਮਾ ਮਸੀਹ, ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਸੱਬਾ ਮਸੀਹ, ਧਰਮ ਸਿੰਘ, ਪ੍ਰਭਜੀਤ ਸਿੰਘ, ਬਾਲੀ ਮਸੀਹ, ਕਾਲਾ ਮਸੀਹ, ਜੋਤਾ ਸਿੰਘ, ਹਰਦੀਪ ਸਿੰਘ ਤੇ ਸੰਤੋਖ ਸਿੰਘ ਸਮੇਤ ਕਈ ਪਰਿਵਾਰਾਂ ਨੇ 2027 ਦੀਆਂ ਚੋਣਾਂ ’ਚ ਭਗਵਾਨਪੁਰ ਟੀਮ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸੀਨੀਅਰ ਆਗੂ ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਰਮਨਦੀਪ ਕੌਰ ਲੁਕਮਾਨੀਆਂ, ਅਰਸ਼ਦੀਪ ਕੌਰ ਸਰਪੰਚ, ਸਰਪੰਚ ਸਰਬਜੀਤ ਕੌਰ ਪੱਤੀ ਮਾਹਲ, ਰਮਨਦੀਪ ਕੌਰ ਬਲਾਕ ਸੰਮਤੀ ਮੈਂਬਰ ਬੰਬ, ਬਾਬਾ ਅਵਤਾਰ ਸਿੰਘ ਸ਼ਿਕਾਰ, ਗੁਰਬਚਨ ਸਿੰਘ ਮਾਹਲ, ਜੋਬਨਜੋਤ ਸਿੰਘ ਭਗਵਾਨਪੁਰ, ਬਲਬੀਰ ਸਿੰਘ ਘੁੰਮਣ, ਸਰਪੰਚ ਮੇਜਰ ਸਿੰਘ ਢਿਲਵਾਂ, ਗੁਰਮੁੱਖ ਸਿੰਘ ਢੇਸੀਆਂ ਸਮੇਤ ਭਗਵਾਨਪੁਰ ਟੀਮ ਦੇ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਬੱਬਰੀ ਬਾਈਪਾਸ ’ਤੇ ਵਿਸ਼ੇਸ਼ ਨਾਕੇ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਗਲੀ ਖ਼ਬਰ ਕਰੀਬ 2 ਹਜ਼ਾਰ ਏਕੜ ਪਰਾਲੀ ਸੜ ਕੇ ਹੋਈ ਸਵਾਹ, ਲੱਖਾਂ ਦਾ ਨੁਕਸਾਨ
Ad Position 24