ਭਾਜਪਾ ਆਗੂ ਵਿਜੇ ਸੋਨੀ ਮੋਹਲੋਵਾਲੀ ਵਲੋਂ ਪਿੰਡ ਗੋਸਲ ਵਿਖੇ ਮੀਟਿੰਗ
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਜਦ-ਜਦ ਵਿਧਾਨ ਸਭਾ 2027 ਦੀਆਂ ਚੋਣਾਂ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਹੀ ਹਲਕਾ ਡੇਰਾ ਬਾਬਾ ਨਾਨਕ ਵਿਚ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਤੇ ਆਮ ਲੋਕਾਂ ਤੱਕ ਪਹੁੰਚ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕਾ ਡੇਰਾ ਬਾਬਾ ਨਾਨਕ ਤੋਂ ਉੱਘੇ ਸਮਾਜ ਸੇਵਕ, ਕਾਰੋਬਾਰੀ ਅਤੇ ਭਾਜਪਾ ਆਗੂ ਵਿਜੇ ਸੋਨੀ ਮੋਹਲੋਵਾਲੀ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਗੋਸਲ ਵਿਚ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ।
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਜਦ-ਜਦ ਵਿਧਾਨ ਸਭਾ 2027 ਦੀਆਂ ਚੋਣਾਂ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਹੀ ਹਲਕਾ ਡੇਰਾ ਬਾਬਾ ਨਾਨਕ ਵਿਚ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਤੇ ਆਮ ਲੋਕਾਂ ਤੱਕ ਪਹੁੰਚ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕਾ ਡੇਰਾ ਬਾਬਾ ਨਾਨਕ ਤੋਂ ਉੱਘੇ ਸਮਾਜ ਸੇਵਕ, ਕਾਰੋਬਾਰੀ ਅਤੇ ਭਾਜਪਾ ਆਗੂ ਵਿਜੇ ਸੋਨੀ ਮੋਹਲੋਵਾਲੀ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਗੋਸਲ ਵਿਚ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਵਿਜੇ ਸੋਨੀ ਨੇ ਲੋਕਾਂ ਨਾਲ 2027 ਦੀਆਂ ਚੋਣਾਂ ਨੂੰ ਲੈ ਵਿਚਾਰ-ਵਟਾਂਦਰਾ ਕੀਤਾ ਤੇ ਲੋਕਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ। ਸ੍ਰੀ ਵਿਜੇ ਸੋਨੀ ਮੋਹਲੋਵਾਲੀ ਨੇ ਕਿਹਾ ਕਿ ਭਾਜਪਾ ਸਾਰੇ ਧਰਮਾਂ ਦਾ ਸਾਂਝਾ ਮੰਚ ਹੈ। ਇਸ ਮੌਕੇ ਅਜੀਤ ਸਿੰਘ, ਪ੍ਰਗਟ ਸਿੰਘ, ਰਤਨ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਹਰਵੰਤ ਸਿੰਘ, ਗੁਰਵਿੰਦਰ ਸਿੰਘ, ਜੋਗਿੰਦਰ ਸਿੰਘ, ਬਿਕਰਮਜੀਤ ਸਿੰਘ, ਹਰਵਿੰਦਰ ਪਾਲ ਸਿੰਘ, ਜੋਗਿੰਦਰ ਸਿੰਘ, ਹੀਰਾ ਲਾਲ, ਗੁਰਮੀਤ ਸਿੰਘ, ਸੋਨੂੰ ਸਿੰਘ, ਰਜਿੰਦਰ ਸਿੰਘ ਮੀਰਾਂਕੋਟ, ਸੁਰਿੰਦਰ ਸਿੰਘ ਆਦਾਲਤਪੁਰ ਆਦਿ ਹਾਜ਼ਰ ਸਨ।