16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ੇਖਪੁਰ ਸਕੂਲ ਦੀਆਂ 50 ਵਿਦਿਆਰਥਣਾਂ ਨੇ ਭਰੀ ਪਹਿਲੀ ਹਵਾਈ ਉਡਾਣ ਇਹ ਅਨੁਭਵ ਸਾਡੀ ਜ਼ਿੰਦਗੀ ਦਾ ਅਜਿਹਾ ਯਾਦਗਾਰੀ ਪਲ ਹੈ, ਜਿਸ ਨੂੰ ਅਸੀਂ ਕਦੇ ਨਹੀਂ ਭੁੱਲ ਸਕਾਂਗੇ : ਵਿਦਿਆਰਥੀ

ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਦੇਸ਼ ਦੇ ਇਤਿਹਾਸ, ਸੱਭਿਆਚਾਰ ਤੇ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਅੰਤਰਰਾਜੀ ਵਿਦਿਅਕ ਟੂਰਾਂ ਤਹਿਤ ਪੀ. ਐੱਮ.

Ad Position 21
No active advertisement
ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੇ ਵਿਦਿਆਰਥੀ ਅੰਤਰਰਾਜੀ ਵਿਦਿਅਕ ਟੂਰ ਦੌਰਾਨ ਪ੍ਰਿੰ. ਮਨਜੀਤ ਸਿੰਘ ਸੰਧੂ ਤੇ ਹੋਰਨਾਂ ਨਾਲ। ਅਜੀਤ ਤਸਵੀਰ 17-11-2026
ਬਟਾਲਾ, 16 ਨਵੰਬਰ (ਸਤਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਦੇਸ਼ ਦੇ ਇਤਿਹਾਸ, ਸੱਭਿਆਚਾਰ ਤੇ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਅੰਤਰਰਾਜੀ ਵਿਦਿਅਕ ਟੂਰਾਂ ਤਹਿਤ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ, ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਵੀ ਇਸ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਟੂਰ ਦੀ ਸਭ ਤੋਂ ਖ਼ਾਸ ਗੱਲ ਇਹ ਰਹੀ ਕਿ ਵਿਦਿਆਰਥੀਆਂ ਨੇ ਆਪਣੀ ਜ਼ਿੰਦਗੀ ਵਿਚ ਪਹਿਲੀ ਵਾਰ ਹਵਾਈ ਜਹਾਜ਼ ਰਾਹੀਂ ਸਫ਼ਰ ਕੀਤਾ ਤੇ ਇਸ ਦੇ ਨਾਲ ਹੀ ਵੰਦੇ ਭਾਰਤ ਰੇਲਗੱਡੀ ਦੇ ਸਫ਼ਰ ਦਾ ਵੀ ਅਨੋਖਾ ਅਨੁਭਵ ਪ੍ਰਾਪਤ ਕੀਤਾ। ਇਹ ਪੂਰਾ ਟੂਰ ਸਕੂਲ ਦੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਦੀ ਅਗਵਾਈ ’ਚ ਕਰਵਾਇਆ ਗਿਆ। ਟੂਰ ਵਿਚ ਵਿਦਿਆਰਥਣਾਂ ਦੀ ਸ਼ਮੂਲੀਅਤ ਨੂੰ ਲੈ ਕੇ ਮਾਪਿਆਂ ਤੇ ਸਕੂਲ ਪ੍ਰਬੰਧਨ ਦੀ ਆਪਸੀ ਸਹਿਮਤੀ ਨਾਲ 4 ਅਧਿਆਪਕਾਂ ਦੀ ਇਕ ਟੀਮ ਬਣਾਈ ਗਈ ਜਿਸ ਵਿਚ ਸਤਨਾਮ ਸਿੰਘ ਡੀ.ਪੀ.ਈ., ਕੋਮਲਪ੍ਰੀਤ ਸਿੰਘ ਅੰਗਰੇਜ਼ੀ ਮਾਸਟਰ, ਮਲਵਿੰਦਰ ਕੌਰ ਪੰਜਾਬੀ ਮਿਸਟ੍ਰੈੱਸ ਤੇ ਅੰਜਲੀ ਗਣਿਤ ਮਿਸਟ੍ਰੈੱਸ ਸ਼ਾਮਲ ਸਨ। ਟੂਰ ਦੀ ਸ਼ੁਰੂਆਤ ਪਹਿਲੇ ਦਿਨ ਅੰਮ੍ਰਿਤਸਰ ਤੋਂ ਹੋਈ, ਜਿੱਥੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਤੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ। ਅਗਲੇ ਦਿਨ ਸਵੇਰੇ ਅੰਮ੍ਰਿਤਸਰ ਤੋਂ ਦਿੱਲੀ ਤੱਕ ਹਵਾਈ ਜਹਾਜ਼ ਰਾਹੀਂ ਸਫ਼ਰ ਕੀਤਾ ਗਿਆ। ਦਿੱਲੀ ਪਹੁੰਚਣ ਉਪਰੰਤ ਵਿਦਿਆਰਥੀਆਂ ਨੂੰ ਦੇਸ਼ ਦੀ ਰਾਜਧਾਨੀ ਦੇ ਪ੍ਰਮੁੱਖ ਇਤਿਹਾਸਕ ਤੇ ਸੱਭਿਆਚਾਰਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ, ਜਿਨ੍ਹਾਂ ਵਿਚ ਲਾਲ ਕਿਲ੍ਹਾ, ਕੁਤਬ ਮਿਨਾਰ ਤੇ ਇੰਡੀਆ ਗੇਟ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਇਸ ਤੋਂ ਬਾਅਦ ਇਕ ਡੀਲਕਸ ਕੋਚ ਬੱਸ ਰਾਹੀਂ ਵਿਦਿਆਰਥੀਆਂ ਨੂੰ ਜੈਪੁਰ ਲਿਜਾਇਆ ਗਿਆ। ਜੈਪੁਰ ਵਿਖੇ ਵਿਦਿਆਰਥੀਆਂ ਨੇ ਪ੍ਰਸਿੱਧ ਹਵਾ ਮਹਿਲ, ਜਲ ਮਹਿਲ, ਅੰਬਰ ਕਿਲ੍ਹਾ ਤੇ ਹੋਰ ਇਤਿਹਾਸਕ ਤੇ ਸੈਰ-ਸਪਾਟੇ ਵਾਲੀਆਂ ਥਾਵਾਂ ਦਾ ਦੌਰਾ ਕੀਤਾ। ਟੂਰ ਦੌਰਾਨ ਵਿਦਿਆਰਥੀਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਲਈ ਵਧੀਆ ਪ੍ਰਬੰਧ ਕੀਤੇ ਗਏ ਤੇ ਉਨ੍ਹਾਂ ਨੂੰ ਚਾਰ-ਸਿਤਾਰਾ ਹੋਟਲਾਂ ’ਚ ਠਹਿਰਾਇਆ ਗਿਆ। ਜੈਪੁਰ ਵਿਚ 3 ਰਾਤਾਂ ਬਿਤਾਉਣ ਉਪਰੰਤ ਟੂਰ ਅੱਗੇ ਵਧਿਆ ਤੇ ਵਿਦਿਆਰਥੀਆਂ ਨੂੰ ਫਤਿਹਪੁਰ ਸੀਕਰੀ ਲਿਜਾਇਆ ਗਿਆ। ਇੱਥੇ ਉਨ੍ਹਾਂ ਨੇ ਇਤਿਹਾਸਕ ਬੁਲੰਦ ਦਰਵਾਜ਼ਾ, ਜਾਮਾ ਮਸਜਿਦ ਤੇ ਸੂਫ਼ੀ ਸੰਤ ਸ਼ੇਖ ਸਲੀਮ ਚਿਸ਼ਤੀ ਦੀ ਦਰਗਾਹ ਦੇ ਦਰਸ਼ਨ ਕੀਤੇ। ਇਸ ਤੋਂ ਬਾਅਦ ਆਗਰਾ ਵਿਖੇ ਰਾਤ ਦਾ ਠਹਿਰਾਅ ਕੀਤਾ ਗਿਆ ਤੇ ਵਿਸ਼ਵ ਪ੍ਰਸਿੱਧ ਇਤਿਹਾਸਕ ਸਮਾਰਕ ਤਾਜ ਮਹਿਲ ਦੇ ਦਰਸ਼ਨ ਕਰਵਾਏ ਗਏ। ਵਾਪਸੀ ਦੌਰਾਨ ਵਿਦਿਆਰਥੀਆਂ ਨੇ ਨੋਇਡਾ ਦਾ ਦੌਰਾ ਕੀਤਾ ਅਤੇ ਦਿੱਲੀ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਉਪਰੰਤ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਅੰਮ੍ਰਿਤਸਰ ਵਾਪਸੀ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਹਵਾਈ ਜਹਾਜ਼ ਵਿਚ ਸਫ਼ਰ ਕਰਨਾ ਉਨ੍ਹਾਂ ਦੀ ਜ਼ਿੰਦਗੀ ਦਾ ਇਕ ਵੱਡਾ ਸੁਪਨਾ ਸੀ। ਟੂਰ ’ਤੇ ਨਾਲ ਗਏ ਅਧਿਆਪਕਾਂ ਨੇ ਵੀ ਇਸ ਟੂਰ ਨੂੰ ਆਪਣੇ ਅਧਿਆਪਨ ਜੀਵਨ ਦਾ ਇਕ ਵਿਲੱਖਣ ਤੇ ਯਾਦਗਾਰੀ ਅਨੁਭਵ ਦੱਸਿਆ। ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਇਸ ਸਫ਼ਲ ਟੂਰ ਲਈ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡਾ. ਐਮ. ਆਰ. ਐਸ. ਭੱਲਾ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਕਾਰ ਨਾਲ ਟੱਕਰ ’ਚ ਸਕੂਟੀ ਸਵਾਰ ਦੀ ਮੌਤ
Ad Position 24