16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ, ਦੌੜ ਤੇ ਰਨਿੰਗ ਲੌਂਗ ਜੰਪ ’ਚ ਜਿੱਤੇ ਕਈ ਤਗਮੇ ਸ਼ੌਕਤ ਅਲੀ ਨੇ 200 ਮੀਟਰ ਦੌੜ ’ਚ ਹਾਸਲ ਕੀਤਾ ਸੋਨ ਤਗਮਾ

ਪਠਾਨਕੋਟ, 16 ਨਵੰਬਰ (ਵਿਨੋਦ)- ਲੁਧਿਆਣਾ ਵਿਖੇ ਕਰਵਾਏ ਗਏ ਸਪੈਸ਼ਲ ਓਲੰਪਿਕ ਭਾਰਤ ਦੇ ਖੇਡ ਮੁਕਾਬਲਿਆਂ ਵਿਚ ਜ਼ਿਲ੍ਹਾ ਪਠਾਨਕੋਟ ਦੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿਚ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ । ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:/ਸੈ:) ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:/ਸੈ:) ਡੀ.

Ad Position 21
No active advertisement
ਜੇਤੂ ਖਿਡਾਰੀਆਂ ਨਾਲ ਅਧਿਕਾਰੀ । ਤਸਵੀਰ: ਵਿਨੋਦ 17-11-2026
ਪਠਾਨਕੋਟ, 16 ਨਵੰਬਰ (ਵਿਨੋਦ)- ਲੁਧਿਆਣਾ ਵਿਖੇ ਕਰਵਾਏ ਗਏ ਸਪੈਸ਼ਲ ਓਲੰਪਿਕ ਭਾਰਤ ਦੇ ਖੇਡ ਮੁਕਾਬਲਿਆਂ ਵਿਚ ਜ਼ਿਲ੍ਹਾ ਪਠਾਨਕੋਟ ਦੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਐਥਲੈਟਿਕਸ ਮੁਕਾਬਲਿਆਂ ਵਿਚ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ । ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:/ਸੈ:) ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:/ਸੈ:) ਡੀ.ਜੀ. ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਖਿਡਾਰੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ ਤੇ ਆਪਣੀ ਮਿਹਨਤ, ਹੌਸਲੇ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਮੁਕਾਬਲਿਆਂ ਵਿਚ 100 ਮੀਟਰ ਦੌੜ (ਲੜਕੇ) ਵਿਚ ਸਲੀਮ ਨੇ ਦੂਜਾ ਸਥਾਨ ਜਦਕਿ ਪ੍ਰਿੰਸ, ਨਰਿੰਦਰ ਸਿੰਘ ਤੇ ਰੁਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ । 100 ਮੀਟਰ ਦੌੜ (ਲੜਕੀਆਂ) ਵਿਚ ਤਨੀਸ਼ਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ 200 ਮੀਟਰ ਦੌੜ (ਲੜਕੇ) ਵਿਚ ਸ਼ੌਕਤ ਅਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ । ਰਨਿੰਗ ਲੌਂਗ ਜੰਪ ਮੁਕਾਬਲੇ ਵਿਚ ਵੀ ਪਠਾਨਕੋਟ ਦੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ । ਇਸ ਮੁਕਾਬਲੇ ਵਿਚ ਸਲੀਮ ਤੇ ਸ਼ੌਕਤ ਅਲੀ ਨੇ ਪਹਿਲਾ ਸਥਾਨ ਜਦਕਿ ਪ੍ਰਿੰਸ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਪਠਾਨਕੋਟ ਦੇ ਖਿਡਾਰੀਆਂ ਨੇ ਦੌੜ ਅਤੇ ਲੰਬੀ ਛਾਲ ਦੇ ਮੁਕਾਬਲਿਆਂ ਵਿਚ ਕਈ ਸ਼ਾਨਦਾਰ ਪ੍ਰਾਪਤੀਆਂ ਦਰਜ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਮਾਣ ਦਿੱਤਾ । ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਦੀ ਤਿਆਰੀ, ਮਾਰਗਦਰਸ਼ਨ ਤੇ ਸਫ਼ਲ ਭਾਗੀਦਾਰੀ ਵਿਚ ਜ਼ਿਲ੍ਹਾ ਕੋਆਰਡੀਨੇਟਰ ਮਨਦੀਪ ਸ਼ਰਮਾ ਦੀ ਅਹਿਮ ਭੂਮਿਕਾ ਰਹੀ । ਇਸ ਤੋਂ ਇਲਾਵਾ ਡਿਊਟੀ ਨਿਭਾਉਣ ਵਾਲੇ ਵਿਸ਼ੇਸ਼ ਅਧਿਆਪਕਾਂ ਰਾਕੇਸ਼ ਕੁਮਾਰ (ਬਲਾਕ ਧਾਰ-2), ਰੋਹਿਤ ਕੁਮਾਰ (ਬਲਾਕ ਪਠਾਨਕੋਟ-3), ਮਿਸ ਤਾਨੀਆ (ਬਲਾਕ ਪਠਾਨਕੋਟ-3) ਤੇ ਮਿਸ ਅਰਸ਼ਦੀਪ (ਬਲਾਕ ਧਾਰ-2) ਨੇ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਖਿਡਾਰੀਆਂ ਦਾ ਮਾਰਗਦਰਸ਼ਨ ਕੀਤਾ । ਸਪੈਸ਼ਲ ਓਲੰਪਿਕ ਭਾਰਤ ਦੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਠਾਨਕੋਟ ਪਰਤੇ ਖਿਡਾਰੀਆਂ ਦਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਪਠਾਨਕੋਟ ਸੌਰਵ ਬਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀ.ਜੀ. ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਖਿਡਾਰੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ ਗਿਆ । ਸੌਰਵ ਬਹਿਲ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਿੱਖਿਆ ਅਧਿਕਾਰੀਆਂ ਨੇ ਜ਼ਿਲ੍ਹਾ ਕੋਆਰਡੀਨੇਟਰ ਮਨਦੀਪ ਸ਼ਰਮਾ, ਸਮੂਹ ਵਿਸ਼ੇਸ਼ ਅਧਿਆਪਕਾਂ, ਖਿਡਾਰੀਆਂ ਤੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਤਾਜ ਸਿੰਘ, ਰਣਜੀਤ ਸਿੰਘ ਅਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ-ਭਾਜਪਾ ਦੇ ਸਿਆਸੀ ਦਬਦਬੇ ਨੂੰ ਚੁਣੌਤੀ ਦੇਵੇਗੀ ‘ਆਪ’ - ਆਕਾਸ਼ ਸ਼ਰਮਾ ਅਗਲੀ ਖ਼ਬਰ ਰਾਸ਼ਟਰੀ ਮੁਸਲਿਮ ਮੰਚ ਦੀ ਹੋਈ ਮੀਟਿੰਗ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਕੀਤੀ ਚਰਚਾ
Ad Position 24