16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਾਂਗਰਸ-ਭਾਜਪਾ ਦੇ ਸਿਆਸੀ ਦਬਦਬੇ ਨੂੰ ਚੁਣੌਤੀ ਦੇਵੇਗੀ ‘ਆਪ’ - ਆਕਾਸ਼ ਸ਼ਰਮਾ

ਪਠਾਨਕੋਟ, 16 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਦੇ ਆਗੂ ਆਕਾਸ਼ ਸ਼ਰਮਾ ਨੇ ਕਿਹਾ ਕਿ ਪਠਾਨਕੋਟ ਦੀ ਰਾਜਨੀਤੀ ਲੰਬੇ ਸਮੇਂ ਤੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਆਲੇ-ਦੁਆਲੇ ਘੁੰਮਦੀ ਰਹੀ ਹੈ । ਦੋਵਾਂ ਪਾਰਟੀਆਂ ਨੂੰ ਸਮੇਂ-ਸਮੇਂ ’ਤੇ ਜਨਤਾ ਨੇ ਮੌਕੇ ਦਿੱਤੇ ਪਰ ਇਸ ਦੇ ਬਾਵਜੂਦ ਸ਼ਹਿਰ ਅਤੇ ਵਿਧਾਨ ਸਭਾ ਹਲਕੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਿਚ ਉਮੀਦ ਮੁਤਾਬਿਕ ਨਤੀਜੇ ਸਾਹਮਣੇ ਨਹੀਂ ਆ ਸਕੇ।

Ad Position 21
No active advertisement
ਰੋਹਿਤ ਸਿਆਲ ਨੂੰ ਵਧਾਈ ਦਿੰਦੇ ਹੋਏ ਆਕਾਸ਼ ਸ਼ਰਮਾ। ਤਸਵੀਰ: ਸੁਮਿਤ 17-11-2026
ਪਠਾਨਕੋਟ, 16 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਦੇ ਆਗੂ ਆਕਾਸ਼ ਸ਼ਰਮਾ ਨੇ ਕਿਹਾ ਕਿ ਪਠਾਨਕੋਟ ਦੀ ਰਾਜਨੀਤੀ ਲੰਬੇ ਸਮੇਂ ਤੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਆਲੇ-ਦੁਆਲੇ ਘੁੰਮਦੀ ਰਹੀ ਹੈ । ਦੋਵਾਂ ਪਾਰਟੀਆਂ ਨੂੰ ਸਮੇਂ-ਸਮੇਂ ’ਤੇ ਜਨਤਾ ਨੇ ਮੌਕੇ ਦਿੱਤੇ ਪਰ ਇਸ ਦੇ ਬਾਵਜੂਦ ਸ਼ਹਿਰ ਅਤੇ ਵਿਧਾਨ ਸਭਾ ਹਲਕੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਿਚ ਉਮੀਦ ਮੁਤਾਬਿਕ ਨਤੀਜੇ ਸਾਹਮਣੇ ਨਹੀਂ ਆ ਸਕੇ। ਹੁਣ ਆਮ ਆਦਮੀ ਪਾਰਟੀ ਇਸ ਪੁਰਾਣੀ ਸਿਆਸੀ ਰਵਾਇਤ ਨੂੰ ਬਦਲਣ ਦੀ ਤਿਆਰੀ ਕਰ ਰਹੀ ਹੈ। ਆਕਾਸ਼ ਸ਼ਰਮਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਠਾਨਕੋਟ ਤੋਂ ਆਮ ਆਦਮੀ ਪਾਰਟੀ ਦੇ ਆਗੂ ਰੋਹਿਤ ਸਿਆਲ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨਗੇ । ਆਕਾਸ਼ ਸ਼ਰਮਾ ਨੇ ਕਿਹਾ ਕਿ ਹੁਣ ਪਠਾਨਕੋਟ ਦੀ ਜਨਤਾ ਬਦਲਾਅ ਚਾਹੁੰਦੀ ਹੈ । ਕਾਂਗਰਸ ਤੇ ਭਾਜਪਾ ਨੂੰ ਕਈ ਵਾਰ ਮੌਕੇ ਦੇਣ ਤੋਂ ਬਾਅਦ ਲੋਕ ਇਕ ਨਵੇਂ ਸਿਆਸੀ ਬਦਲ ਵੱਲ ਦੇਖ ਰਹੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪਠਾਨਕੋਟ ਨੂੰ ਵਿਕਾਸ, ਬਿਹਤਰ ਸਹੂਲਤਾਂ ਤੇ ਨਵੇਂ ਮੌਕਿਆਂ ਦੇ ਰਾਹ ’ਤੇ ਅੱਗੇ ਲਿਜਾਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪਠਾਨਕੋਟ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਮਜ਼ਬੂਤ ਹੋਣਗੀਆਂ ਤੇ ਰੋਹਿਤ ਸਿਆਲ ਵਿਧਾਨ ਸਭਾ ਵਿਚ ਇਲਾਕੇ ਦੀ ਆਵਾਜ਼ ਬਣ ਕੇ ਉੱਭਰਨਗੇ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਰੇਗਾ ਕੌਮੀ ਫੁੱਟਬਾਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ-ਮੁੱਖ ਮੰਤਰੀ ਅਗਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ, ਦੌੜ ਤੇ ਰਨਿੰਗ ਲੌਂਗ ਜੰਪ ’ਚ ਜਿੱਤੇ ਕਈ ਤਗਮੇ ਸ਼ੌਕਤ ਅਲੀ...
Ad Position 24