ਲੋਕ ਉਤਸਵ ਗੁਰਦਾਸਪੁਰ ਦੇ ਦੂਜੇ ਦਿਨ ਦਾ ਸਮਾਗਮ ਕਰਵਾਇਆ
ਗੁਰਦਾਸਪੁਰ, 17 ਨਵੰਬਰ (ਚੱਕਰਾਜਾ)- ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਵਲੋਂ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਕਮਿਸ਼ਨਰ ਆਫ ਯੂਥ ਐਕਟੀਵਿਟੀਜ਼ ਐਂਡ ਸਪੋਰਟਰ ਗਾਂਧੀਨਗਰ ਗੁਜਰਾਤ ਸਰਕਾਰ ਦੇ ਸਹਿਯੋਗ ਨਾਲ ਪੰਜ ਰੋਜ਼ਾ ਲੋਕ ਉਤਸਵ ਗੁਰਦਾਸਪੁਰ 2026 ਦੇ ਦੂਜੇ ਦਿਨ ਦਾ ਪ੍ਰੋਗਰਾਮ ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਅਮੀਰ ਲੋਕ-ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਲੋਕ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ।
ਪ
ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਵਲੋਂ ਕਰਵਾਏ ਲੋਕ ਉਤਸਵ ਪ੍ਰੋਗਰਾਮ ਦੌਰਾਨ ਪੇਸ਼ਕਾਰੀ ਦਿੰਦੇ ਕਲਾਕਾਰ। ਤਸਵੀਰ: ਵਿਸ਼ਾਲ ਮੁੰਨਾ
ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਸਕੂਲ ਪ੍ਰਬੰਧਕ। ਤਸਵੀਰ : ਕੰਵਲਜੀਤ ਸਿੰਘ ਚੀਮਾ
18-11-2026
ਗੁਰਦਾਸਪੁਰ, 17 ਨਵੰਬਰ (ਚੱਕਰਾਜਾ)- ਪੰਜਾਬ ਫੋਕ ਆਰਟ ਸੈਂਟਰ ਗੁਰਦਾਸਪੁਰ ਵਲੋਂ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਕਮਿਸ਼ਨਰ ਆਫ ਯੂਥ ਐਕਟੀਵਿਟੀਜ਼ ਐਂਡ ਸਪੋਰਟਰ ਗਾਂਧੀਨਗਰ ਗੁਜਰਾਤ ਸਰਕਾਰ ਦੇ ਸਹਿਯੋਗ ਨਾਲ ਪੰਜ ਰੋਜ਼ਾ ਲੋਕ ਉਤਸਵ ਗੁਰਦਾਸਪੁਰ 2026 ਦੇ ਦੂਜੇ ਦਿਨ ਦਾ ਪ੍ਰੋਗਰਾਮ ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਅਮੀਰ ਲੋਕ-ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਲੋਕ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਪੰਜਾਬ ਫੋਕ ਆਰਟ ਸੈਂਟਰ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਸਕੂਲ ਦੇ ਵਾਈਸ ਪ੍ਰਿੰਸੀਪਲ ਸੁਸ਼ੀਲ ਕੁਮਾਰ ਅਤੇ ਹੋਰ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਫੋਕ ਆਰਟ ਸੈਂਟਰ ਦੀ ਭੰਗੜਾ ਟੀਮ ਨੇ ਸ਼ਾਨਦਾਰ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਟੀਮ ਦੇ ਨਾਲ ਢੋਲੀ ਰਾਜੇਸ਼ ਨੇ ਢੋਲ ਦੀਆਂ ਜੋਸ਼ੀਲੀਆਂ ਥਾਪਾਂ ਨਾਲ ਸਮਾਗਮ ਵਿਚ ਪੰਜਾਬੀ ਲੋਕ-ਸੱਭਿਆਚਾਰ ਅਤੇ ਉਤਸ਼ਾਹ ਦਾ ਰੰਗ ਭਰ ਦਿੱਤਾ। ਪ੍ਰਿੰਸੀਪਲ ਸੁਸ਼ੀਲ ਕੁਮਾਰ ਨੇ ਪੰਜਾਬ ਫੋਕ ਆਰਟ ਸੈਂਟਰ ਵਲੋਂ ਲੋਕ-ਸੱਭਿਆਚਾਰਕ ਪਰੰਪਰਾਵਾਂ ਨੂੰ ਇਕ ਮੰਚ ‘ਤੇ ਇਕੱਠਾ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।।ਪ੍ਰੋਗਰਾਮ ਦੌਰਾਨ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਨੇ ਰਵਾਇਤੀ ਪਹਿਰਾਵਿਆਂ, ਸੰਗੀਤ ਅਤੇ ਨਾਚਾਂ ਰਾਹੀਂ ਭਾਰਤ ਦੀ ਸੱਭਿਆਚਾਰਕ ਵਿਭਿੰਨਤਾ ਨੂੰ ਮੰਚ ‘ਤੇ ਸਾਕਾਰ ਕੀਤਾ। ਇਸ ਸਮੇਂ ਬੱਚਿਆਂ ਨੇ ਆਪਣਾ ਲੋਕ ਨਾਚ ਲੁੱਡੀ ਪੇਸ਼ ਕੀਤਾ। ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਕਰਾਉਣ ਲਈ ਸਕੂਲ ਦੇ ਮਿਊਜ਼ਿਕ ਟੀਚਰ ਚੈਨ ਸਿੰਘ ਨੇ ਪੂਰਾ ਯੋਗਦਾਨ ਦਿੱਤਾ। ਸੰਜੀਵ ਸ਼ਾਹਦ ਨੇ ਕਿਹਾ ਕਿ ਹੁਨਰ ਇਨਸਾਨ ਦੇ ਅੰਦਰ ਹੁੰਦਾ ਹੈ, ਬੱਸ ਆਪਣੇ ਹੁਨਰ ਨੂੰ ਸੰਭਾਲ ਕੇ ਰੱਖਣਾ ਤੇ ਉਹ ਨੂੰ ਸਹੀ ਜਗ੍ਹਾ ਤੇ ਵਰਤੋਂ ਕਰਨ ਨਾਲ ਹੀ ਇਨਸਾਨ ਸੰਪੂਰਨ ਵਿਅਕਤੀਤਵ ਨੂੰ ਪ੍ਰਾਪਤ ਹੁੰਦਾ ਹੈ।