17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਕਬੱਡੀ ਟੂਰਨਾਮੈਂਟ ਕਰਵਾਇਆ

ਫਤਹਿਗੜ੍ਹ ਚੂੜੀਆ, 17 ਨਵੰਬਰ (ਐਮ. ਐਸ.

Ad Position 21
No active advertisement
ਅਜੀਤ ਡੈਸਕ 18-11-2026
ਫਤਹਿਗੜ੍ਹ ਚੂੜੀਆ, 17 ਨਵੰਬਰ (ਐਮ.ਐਸ.ਫੁੱਲ)- ਬੰਦੀ ਛੜ ਦਿਵਸ ਦੀ ਖੁਸ਼ੀ ਨੂੰ ਸਮਰਪਿਤ ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਵਿਸ਼ਾਲ ਕਬੱਡੀ ਖੇਡ ਟੂਰਨਾਮੈਂਟ ਬੜੇ ਉਤਸਾਹ ਨਾਲ ਕਰਵਾਇਆ ਗਿਆ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਪੰਜਾਬ ਦੀਆਂ ਦੋ ਨਾਮਵਰ ਟੀਮਾਂ ਬੁੱਢਾ ਥੇਹ ਕਬੱਡੀ ਕਲੱਬ ਅਤੇ ਧਨੌਲਾ ਕਬੱਡੀ ਕਲੱਬ ਵਿਚਕਾਰ ਖੇਡਿਆ ਗਿਆ। ਬੁੱਢਾ ਥੇਹ ਕਬੱਡੀ ਕਲੱਬ ਦੀ ਟੀਮ ਨੇ ਪੰਜ ਅੰਕਾਂ ਦੇ ਫਰਕ ਨਾਲ ਧਨੌਲਾ ਕਬੱਡੀ ਕਲੱਬ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਨਗਦ ਇਨਾਮਾਂ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ । ਪਹਿਲੇ ਸਥਾਨ ’ਤੇ ਆਈ ਬੁੱਢਾ ਥੇਹ ਕਬੱਡੀ ਕਲੱਬ ਦੀ ਟੀਮ ਨੂੰ 2 5 ਹਜ਼ਾਰ ਰੁਪਏ ਨਗਦ ਰਾਸ਼ੀ ਅਤੇ ਆਕਰਸ਼ਕ ਕੱਪ ਦਿੱਤਾ ਗਿਆ, ਜਦੋਂ ਕਿ ਦੂਜੇ ਸਥਾਨ ’ਤੇ ਰਹੀ ਧਨੌਲਾ ਕਬੱਡੀ ਕਲੱਬ ਦੀ ਟੀਮ ਨੂੰ 20 ਹਜ਼ਾਰ ਰੁਪਏ ਨਗਦ ਰਾਸ਼ੀ ਅਤੇ ਸ਼ੀਲਡ ਕੱਪ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਅਵਤਾਰ ਸਿੰਘ ਵਿਧੀ ਚੰਦ ਛਾਉਣੀ ਸੂਰ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਜਸਵਿੰਦਰ ਸਿੰਘ ਵਲੋਂ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਹ ਖੇਡ ਟੂਰਨਾਮੈਂਟ ਗੁਰਮੀਤ ਸਿੰਘ ਬਿੱਟੂ (ਗੁਰੂ ਨਾਨਕ ਡੇਅਰੀ, ਮਜੀਠਾ ਰੋਡ, ਅੰਮ੍ਰਿਤਸਰ) ਵਾਲਿਆਂ ਵੱਲੋਂ ਕਰਵਾਇਆ ਗਿਆ। ਇਸ ਮੌਕੇ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਦੇ ਹਨ। ਟੂਰਨਾਮੈਂਟ ਦੌਰਾਨ ਕੋਚ ਦੌਲਤ ਸਿੰਘ, ਨਵਤੇਜ ਸਿੰਘ ਏਕਲਗੱਡਾ ਅਤੇ ਬਲਕਾਰ ਸਿੰਘ ਕਾਲਾ ਅਫਗਾਨਾ ਨੇ ਰੈਫਰੀ ਦੀ ਭੂਮਿਕਾ ਨਿਭਾਈ, ਜਦੋਂ ਕਿ ਹਰਜੀਤ ਸਿੰਘ ਵਡਾਲਾ ਨੇ ਕਮੈਂਟਰੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਬਾਬਾ ਜਸਵਿੰਦਰ ਸਿੰਘ ਛਾਉਣੀ ਬਿਧੀ ਚੰਦ, ਗੁਰਮੀਤ ਸਿੰਘ ਗੁਰੂ ਨਾਨਕ ਡੇਅਰੀ ਵਾਲੇ, ਅਨਮੋਲ ਸਿੰਘ ਨੰਗਲ ਪੰਨੂਆਂ, ਹਰਬੰਸ ਸਿੰਘ ਮੱਲੀ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਪਹਿਲਵਾਨ ਅਜੀਤ ਸਿੰਘ ਨਾਗ ਨਵੇਂ, ਦਿਲਾਵਰ ਸਿੰਘ, ਗੁਰਜੰਟ ਸਿੰਘ, ਹਰਜਿੰਦਰ ਸਿੰਘ, ਲਖਬੀਰ ਸਿੰਘ, ਹਰਪਾਲ ਸਿੰਘ ਪੰਨੂੂੰ, ਕਿਸਾਨ ਆਗੂ ਗੁਰਮੇਲ ਸਿੰਘ (ਸਿਧੂਪੁਰ) ਤੋਂ ਇਲਾਵਾ ਪਿੰਡ ਦੇ ਮੋਹਤਬਰ, ਇਲਾਕਾ ਨਿਵਾਸੀ ਅਤੇ ਪ੍ਰਬੰਧਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੀ ਰੈਲੀ ਸੰਬੰਧੀ ਵਰਕਰਾਂ ’ ਚ ਭਾਰੀ ਉਤਸ਼ਾਹ : ਜਥੇ . ਖਲੀਲਪੁਰ , ਪੱਖੋਕੇ ਅਗਲੀ ਖ਼ਬਰ ਕਰਾਟੇ ਚੈਂਪੀਅਨਸ਼ਿਪ ਵਿਚ ਅਗਮਦੀਪ ਸਿੰਘ ਨੇ ਜਿੱਤਿਆ ਸੋਨ ਤਗਮਾ- ਸਕੂਲ ਦਾ ਨਾਂਅ ਕੀਤਾ ਰੌਸ਼ਨ
Ad Position 24