17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਕਾਲੀ ਦਲ ਪੁਨਰ ਸੁਰਜੀਤ ਦੀ ਰੈਲੀ ਸੰਬੰਧੀ ਵਰਕਰਾਂ ’ ਚ ਭਾਰੀ ਉਤਸ਼ਾਹ : ਜਥੇ . ਖਲੀਲਪੁਰ , ਪੱਖੋਕੇ

ਡੇਰਾ ਬਾਬਾ ਨਾਨਕ, 17 ਨਵੰਬਰ (ਵਿਜੇ ਸ਼ਰਮਾ)-ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਤਕੋਟ ਵਿਖੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਹੇਠ ਹੋਣ ਜਾ ਰਹੀ ਰੈਲੀ ਸਿਆਸੀ ਸਫਾਂ ’ਚ ਯਾਦਵਾਰੀ ਹੋ ਨਿਬੜੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਜਥੇ.

Ad Position 21
No active advertisement
ਜਥੇ. ਅਮਰੀਕ ਸਿੰਘ ਖਲੀਲਪੁਰ, ਚੇਅਰਮੈਨ ਮਨਮੋਹਨ ਸਿੰਘ ਪੱਖੋਕੇ। 18-11-2026
ਡੇਰਾ ਬਾਬਾ ਨਾਨਕ, 17 ਨਵੰਬਰ (ਵਿਜੇ ਸ਼ਰਮਾ)-ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਤਕੋਟ ਵਿਖੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਹੇਠ ਹੋਣ ਜਾ ਰਹੀ ਰੈਲੀ ਸਿਆਸੀ ਸਫਾਂ ’ਚ ਯਾਦਵਾਰੀ ਹੋ ਨਿਬੜੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਜਥੇ. ਅਮਰੀਕ ਸਿੰਘ ਖਲੀਲਪੁਰ ਅਤੇ ਚੇਅਰਮੈਨ ਮਨਮੋਹਨ ਸਿੰਘ ਪੱਖੋਕੇ ਨੇ ਕਿਹਾ ਕਿ ਰੈਲੀ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਪਾਰਟੀ ਪ੍ਰਧਾਨ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਨੂੰ ਲੈ ਕੇ ਹਲਕੇ ਦੇ ਵਰਕਰਾਂ ਅਤੇ ਹਰ ਵਰਗ ਦੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ੳਹ ਗਿਆਨੀ ਹਰਪ੍ਰੀਤ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਵਿਚਾਰ ਸੁਨਣ ਲਈ ਹੁੰਮ ਹੁਮਾ ਕੇ ਰੈਲ ੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਕਰਨੈਲ ਸਿੰਘ, ਮੱਖਣ ਸਿੰਘ ਸੈਕਟਰੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਮੌਤ ’ਤੇ ਭਾਜਪਾ ਆਗੂ ਛੀਨਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪਿੰਡ ਨੰਗਲ ਪੰਨੂਆਂ ਵਿਖੇ ਛੇਵਾਂ ਕਬੱਡੀ ਟੂਰਨਾਮੈਂਟ ਕਰਵਾਇਆ
Ad Position 24