ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਮੌਤ ’ਤੇ ਭਾਜਪਾ ਆਗੂ ਛੀਨਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਗੁਰਦਾਸਪੁਰ, 17 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨੇ ਨੇ ਸਾਥੀਆਂ ਸਮੇਤ ਹੈਡ ਕਾਂਸਟੇਬਲ ਵਿਨੋਦ ਕੁਮਾਰ ਪੁੱਤਰ ਸਰਦਾਰੀ ਲਾਲ ਵਾਸੀ ਕ੍ਰਿਸ਼ਨਾ ਨਗਰ ਦੀ ਹੋਈ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਰਿਵਾਰ ਨੂੰ ਬਣਦੇ ਸਾਰੇ ਹੱਕ ਦਿੱਤੇ ਜਾਣ, ਜਿਸ ਨਾਲ ਪਰਿਵਾਰ ਅਗਲਾ ਜੀਵਨ ਸਹੀ ਤਰੀਕੇ ਨਾਲ ਚੱਲ ਸਕੇ।
ਗੁਰਦਾਸਪੁਰ, 17 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਭਾਜਪਾ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨੇ ਨੇ ਸਾਥੀਆਂ ਸਮੇਤ ਹੈਡ ਕਾਂਸਟੇਬਲ ਵਿਨੋਦ ਕੁਮਾਰ ਪੁੱਤਰ ਸਰਦਾਰੀ ਲਾਲ ਵਾਸੀ ਕ੍ਰਿਸ਼ਨਾ ਨਗਰ ਦੀ ਹੋਈ ਬੇਵਕਤੀ ਮੌਤ ’ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਰਿਵਾਰ ਨੂੰ ਬਣਦੇ ਸਾਰੇ ਹੱਕ ਦਿੱਤੇ ਜਾਣ, ਜਿਸ ਨਾਲ ਪਰਿਵਾਰ ਅਗਲਾ ਜੀਵਨ ਸਹੀ ਤਰੀਕੇ ਨਾਲ ਚੱਲ ਸਕੇ। ਸ. ਛੀਨਾ ਨੇ ਕਿਹਾ ਕਿ ਵਿਨੋਦ ਕੁਮਾਰ ਦੀ ਹੋਈ ਮੌਤ ਨੇ ਹਰ ਵਿਅਕਤੀ ਦਾ ਦਿਲ ਝਿੰਜੋੜ ਕੇ ਰੱਖ ਦਿੱਤਾ ਹੈ ਅਤੇ ਲੋਕ ਮੌਜੂਦਾ ਸਰਕਾਰ ਦੇ ਰਾਜ ਵਿਚ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਵਿਨੋਦ ਦੀ ਵਿਧਵਾ ਪਤਨੀ ਲਖਵੀਰ ਕੌਰ ਐਮ.ਏ, ਬੀ.ਐਡ ਪਾਸ ਹੈ ਅਤੇ ਉਸ ਦੇ ਦੋ ਛੋਟੇ ਬੱਚੇ ਹਨ, ਜਿਨ੍ਹਾਂ ਨੂੰ ਪੁਲਿਸ ਵਿਭਾਗ ਵਿਚ ਬਣਦਾ ਯੋਗਤਾ ਅਨੁਸਾਰ ਸਥਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵਿਨੋਦ ਦੇ ਵੱਡੇ ਭਰਾ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਦੀ ਮੌਤ ਨਾਲ ਪਰਿਵਾਰ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਸ.ਛੀਨਾ ਨੇ ਡੀ.ਜੀ.ਪੀ ਪੰਜਾਬ ਪਾਸੋਂ ਮੰਗ ਕੀਤੀ ਕਿ ਪਰਿਵਾਰ ਨੂੰ ਬਣਦੀ ਸਹਾਇਤਾ ਫੌਰੀ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸੁਰਜੀਤ ਸਿੰਘ ਜੱਟੂਵਾਲ ਅਤੇ ਹੋਰ ਆਗੂ ਵੀ ਹਾਜ਼ਰ ਸਨ।