ਲਾਇਨਜ਼ ਕਲੱਬ ਵਲੋਂ ਹੋਣਹਾਰ ਵਿਦਿਆਰਥਣ ਨੂੰ ਇਕ ਸਾਲ ਦੀ ਫ਼ੀਸ ਵਜੋਂ ਵਜ਼ੀਫ਼ਾ ਭੇਟ
ਪਠਾਨਕੋਟ, 17 ਨਵੰਬਰ (ਸੰਧੂ)- ਲਾਇਨਜ਼ ਕਲੱਬ ਪਠਾਨਕੋਟ ਵਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥਣਾਂ ਦੀ ਪੜ੍ਹਾਈ ਵਿਚ ਸਹਿਯੋਗ ਦੇਣ ਦੇ ਉਦੇਸ਼ ਨਾਲ ਸ੍ਰੀਮਤੀ ਰਮਾ ਚੋਪੜਾ ਕੰਨਿਆ ਮਹਾਂਵਿਦਿਆਲਿਆ ਵਿਖੇ ਐਮ. ਐਸ.
ਪਠਾਨਕੋਟ, 17 ਨਵੰਬਰ (ਸੰਧੂ)- ਲਾਇਨਜ਼ ਕਲੱਬ ਪਠਾਨਕੋਟ ਵਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥਣਾਂ ਦੀ ਪੜ੍ਹਾਈ ਵਿਚ ਸਹਿਯੋਗ ਦੇਣ ਦੇ ਉਦੇਸ਼ ਨਾਲ ਸ੍ਰੀਮਤੀ ਰਮਾ ਚੋਪੜਾ ਕੰਨਿਆ ਮਹਾਂਵਿਦਿਆਲਿਆ ਵਿਖੇ ਐਮ.ਐਸ.ਸੀ ਕੰਪਿਊਟਰ ਸਾਇੰਸ ਦੀ ਵਿਦਿਆਰਥਣ ਨੂੰ ਇਕ ਸਾਲ ਦੀ ਫੀਸ ਵਜ਼ੀਫ਼ੇ ਵਜੋਂ ਭੇਟ ਕੀਤੀ ਗਈ। ਕਲੱਬ ਪ੍ਰਧਾਨ ਡਾ: ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਇਹ ਰਕਮ ਕਾਲਜ ਪ੍ਰਬੰਧਕਾਂ ਨੂੰ ਸੌਂਪੀ ਗਈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ: ਪ੍ਰਿਅੰਕਾ ਮਹਾਜਨ ਨੇ ਦੱਸਿਆ ਕਿ ਵਿਦਿਆਰਥਣ ਪੜ੍ਹਾਈ ਵਿਚ ਹੁਸ਼ਿਆਰ ਹੈ, ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਉਸ ਨੂੰ ਸਹਾਇਤਾ ਦੀ ਲੋੜ ਸੀ। ਡਾ: ਤਰਸੇਮ ਸਿੰਘ ਨੇ ਦੱਸਿਆ ਕਿ ਪ੍ਰੋਜੈਕਟ ਚੇਅਰਮੈਨ ਰਾਜ ਕੁਮਾਰ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਿਸੇ ਹੋਣਹਾਰ ਵਿਦਿਆਰਥੀ ਦੀ ਪੜ੍ਹਾਈ ਵਿਚ ਰੁਕਾਵਟ ਨਹੀਂ ਬਣਨੀ ਚਾਹੀਦੀ ਅਤੇ ਕਲੱਬ ਭਵਿੱਖ ਵਿਚ ਵੀ ਲੋੜਵੰਦ ਵਿਦਿਆਰਥਣਾਂ ਦੀ ਮਦਦ ਜਾਰੀ ਰੱਖੇਗਾ। ਇਸ ਮੌਕੇ ਕਲੱਬ ਸਕੱਤਰ ਅਵਤਾਰ ਅਬਰੋਲ, ਖਜ਼ਾਨਚੀ ਪਰਵੀਨ ਅਗਰਵਾਲ, ਪੀ.ਆਰ.ਓ ਰਵਨੀਤ ਗੱਡ, ਸੀ.ਐੱਸ ਲਾਇਲਪੁਰੀ, ਸੰਦੀਪ ਕੋਹਲੀ, ਪ੍ਰਵੇਸ਼ ਭੰਡਾਰੀ, ਅਸ਼ਵਨੀ ਵਰਮਾ, ਯਸ਼ ਸੇਠੀ, ਸੁਰਜੀਤ ਸਿੰਘ, ਮਹਿੰਦਰ ਪਾਲ ਅਤੇ ਜੋਗਿੰਦਰ ਕਲਸੀ ਸਮੇਤ ਹੋਰ ਮੈਂਬਰ ਹਾਜ਼ਰ ਸਨ।