17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਮੁਹੱਲਾ ਸਰਾਈ ਤੋਂ 21 ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

ਪਠਾਨਕੋਟ, 17 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਵਿਖੇ ਸ਼ਰਧਾ ਨਾਲ ਸਜਾਇਆ ਜਾਵੇਗਾ। ਇਸ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਅੱਜ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸੰਗਤ ਤੇ ਅਹੁਦੇਦਾਰ। ਤਸਵੀਰ: ਸੰਧੂ 18-11-2026
ਪਠਾਨਕੋਟ, 17 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਵਿਖੇ ਸ਼ਰਧਾ ਨਾਲ ਸਜਾਇਆ ਜਾਵੇਗਾ। ਇਸ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਅੱਜ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈ ਦੇ ਪ੍ਰਧਾਨ ਮਨਜੀਤ ਸਿੰਘ ਨੇ ਦੱਸਿਆ ਕਿ 21 ਨਵੰਬਰ ਨੂੰ ਦੁਪਹਿਰ 12:30 ਵਜੇ ਮਹਾਨ ਨਗਰ ਕੀਰਤਨ ਮੁਹੱਲਾ ਸਰਾਈ ਤੋਂ ਆਰੰਭ ਹੋਵੇਗਾ। ਇਹ ਨਗਰ ਕੀਰਤਨ ਇੰਦਰਾ ਕਲੋਨੀ, ਰੇਲਵੇ ਰੋਡ, ਵਾਲਮੀਕਿ ਚੌਕ, ਲਾਈਟਾਂ ਵਾਲਾ ਚੌਕ, ਡਲਹੌਜ਼ੀ ਰੋਡ, ਮਿਸ਼ਨ ਰੋਡ, ਡਾਕਖਾਨਾ ਚੌਕ ਅਤੇ ਗਾਂਧੀ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਗਰ ਕੀਰਤਨ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਤਜਿੰਦਰ ਸਿੰਘ ਬੇਦੀ, ਚਰਨਜੀਤ ਸਿੰਘ ਬੇਦੀ, ਗੁਰਦੇਵ ਸਿੰਘ ਜੋਹਲ, ਸੁਖਚੈਨ ਸਿੰਘ, ਅਜਮੇਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਬੇਦੀ, ਗੁਰਮੀਤ ਸਿੰਘ, ਹਰਮੀਤ ਸਿੰਘ, ਐਡਵੋਕੇਟ ਗੁਰ ਆਸ਼ੀਸ਼ ਸਿੰਘ, ਜਸਜੀਤ ਸਿੰਘ ਸਾਹਨੀ, ਹਰਜੀਤ ਸਿੰਘ, ਮੋਹਿੰਦਰ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਪ੍ਰਿਯਾਂਕ ਕਾਨੂੰਨਗੋ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਹੋਣਹਾਰ ਵਿਦਿਆਰਥਣ ਨੂੰ ਇਕ ਸਾਲ ਦੀ ਫ਼ੀਸ ਵਜੋਂ ਵਜ਼ੀਫ਼ਾ ਭੇਟ
Ad Position 24