17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਪ੍ਰਿਯਾਂਕ ਕਾਨੂੰਨਗੋ

ਪਠਾਨਕੋਟ, 17 ਨਵੰਬਰ (ਸੰਧੂ/ਆਸ਼ੀਸ਼ ਸ਼ਰਮਾ)- ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਪਾਂਸਰਡ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਮਾਮਲਿਆਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਪਠਾਨਕੋਟ, 17 ਨਵੰਬਰ (ਸੰਧੂ/ਆਸ਼ੀਸ਼ ਸ਼ਰਮਾ)- ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਪਾਂਸਰਡ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਮਾਮਲਿਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਮੀਨਾ, ਐਸ.ਡੀ.ਐਮਜ਼ ਸਮੇਤ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿਯਾਂਕ ਕਾਨੂੰਨਗੋ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਨਾਗਰਿਕ ਨੂੰ ਮਾਣ-ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਹ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਕੋਈ ਵੀ ਵਿਅਕਤੀ ਆਪਣੇ ਬੁਨਿਆਦੀ ਅਧਿਕਾਰਾਂ ਅਤੇ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਬੱਚਿਆਂ ਦੀ ਸੁਰੱਖਿਆ, ਮਹਿਲਾਵਾਂ ਦੇ ਅਧਿਕਾਰਾਂ, ਬਜ਼ੁਰਗਾਂ ਦੀ ਦੇਖਭਾਲ, ਦਿਵਿਆਂਗਜਨਾਂ ਦੀ ਭਲਾਈ, ਸਿਹਤ ਅਤੇ ਸਿੱਖਿਆ ਨਾਲ ਸਬੰਧਤ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਤੋਂ ਲਾਗੂਕ ਰਨ ਅਤੇ ਯੋਗ ਲਾਭਪਾਤਰੀਆਂ ਤੱਕ ਪਹੁੰਚ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਂ ਕਿਸੇ ਦੀ ਸ਼ਿਕਾਇਤ ਮਿਲਣ ’ਤੇ ਬਿਨਾਂ ਦੇਰੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਦੇ ਨਾਲ ਹੀ ਪੁਲਿਸ ਥਾਣਿਆਂ ਅਤੇ ਸਰਕਾਰੀ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਤੇ ਸਨਮਾਨ ਭਰਿਆ ਵਿਵਹਾਰ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਦੇ ਪਾਬੰਦੀਸ਼ੁਦਾ ਇਲਾਕਿਆਂ ’ਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਅਗਲੀ ਖ਼ਬਰ ਗੁਰਦੁਆਰਾ ਮੁਹੱਲਾ ਸਰਾਈ ਤੋਂ 21 ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ
Ad Position 24