23 ਨੂੰ ਗੁ . ਬਾਬਾ ਬੰਦਾ ਸਿੰਘ ਬਹਾਦਰ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ
ਕਲਾਨੌਰ, 17 ਨਵੰਬਰ (ਪੁਰੇਵਾਲ)-ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਤੋਂ 23 ਨਵੰਬਰ ਨੂੰ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧ ’ਚ ਸਭਾ ਸੁਸਾਇਟੀਆਂ ਦੀ ਮੀਟਿੰਗ ਉਪਰੰਤ ਜਥੇ.
ਕਲਾਨੌਰ, 17 ਨਵੰਬਰ (ਪੁਰੇਵਾਲ)-ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਤੋਂ 23 ਨਵੰਬਰ ਨੂੰ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧ ’ਚ ਸਭਾ ਸੁਸਾਇਟੀਆਂ ਦੀ ਮੀਟਿੰਗ ਉਪਰੰਤ ਜਥੇ. ਰਣਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਜੀ ਤੋਂ ਆਰੰਭ ਹੋ ਕੇ ਵੱਖ ਵੱਖ ਖੇਤਰਾਂ ਚੋਂ ਹੁੰਦਾ ਹੋਇਆ ਵਾਪਸ ਗੁਰੂ ਘਰ ਸਮਾਪਤ ਹੋਵੇਗਾ। ਜਥੇ. ਰਣਜੀਤ ਸਿੰਘ ਨੇ ਸਮੂਹ ਸਭਾ ਸੁਸਾਇਟੀਆਂ ਅਤੇ ਸੇਵਾਦਾਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ’ਚ ਵੱਧ ਚੜ ਕੇ ਸਮੂਲੀਅਤ ਕਰਨ। ਇਸ ਮੌਕੇ ’ਤੇ ਡਾ. ਅਮਰਬੀਰ ਸਿੰਘ ਮੁਲਤਾਨੀ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਬਰਜਿੰਦਰ ਸਿੰਘ, ਲਖਵਿੰਦਰ ਸਿੰਘ, ਟਹਿਲ ਸਿੰਘ, ਬਲਜੀਤ ਸਿੰਘ, ਪ੍ਰਭਜੀਤ ਸਿੰਘ, ਬਲਵਿੰਦਰ ਸਿੰਘ, ਗੁਰਦਿੱਤ ਸਿੰਘ, ਸੰਤ ਤਰਲੋਕ ਸਿੰਘ, ਕੰਵਲਜੀਤ ਸਿੰਘ, ਬਲਵਿੰਦਰ ਸਿੰਘ ਬਡਿਆਲ ਵੀ ਹਾਜਰ ਰਹੇ।