ਸਵ. ਪ੍ਰਕਾਸ਼ ਕੌਰ ਮੁਰੀਦਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
ਗੁਰਦਾਸਪੁਰ, 17 ਨਵੰਬਰ (ਅਸ਼ੋਕ ਸ਼ਰਮਾ)- ਮਾਤਾ ਪ੍ਰਕਾਸ਼ ਕੌਰ ਪਤਨੀ ਜੋਗਿੰਦਰ ਸਿੰਘ ਰੰਧਾਵਾ ਵਾਸੀ ਮੁਰੀਦਕੇ ਜ਼ਿਲ੍ਹਾ ਗੁਰਦਾਸਪੁਰ ਜੋ 6 ਨਵੰਬਰ ਨੂੰ ਪਰਿਵਾਰਿਕ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ।
ਗੁਰਦਾਸਪੁਰ, 17 ਨਵੰਬਰ (ਅਸ਼ੋਕ ਸ਼ਰਮਾ)- ਮਾਤਾ ਪ੍ਰਕਾਸ਼ ਕੌਰ ਪਤਨੀ ਜੋਗਿੰਦਰ ਸਿੰਘ ਰੰਧਾਵਾ ਵਾਸੀ ਮੁਰੀਦਕੇ ਜ਼ਿਲ੍ਹਾ ਗੁਰਦਾਸਪੁਰ ਜੋ 6 ਨਵੰਬਰ ਨੂੰ ਪਰਿਵਾਰਿਕ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜਾ ਕਲਾਂ ਵਿਖੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਤੇ ਗੈਰ ਸਿਆਸੀ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਈ ਬਖਸ਼ੀਸ਼ ਸਿੰਘ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਜਦੋਂ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪਹੁੰਚੇ ਜਥੇਦਾਰ ਭਾਈ ਸੁਖਦੇਵ ਸਿੰਘ ਫਰਾਂਸ ਵਲੋਂ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਸਬੰਧੀ ਉਨ੍ਹਾਂ ਦੇ ਸਪੁੱਤਰ ਸੋਹਣ ਸਿੰਘ ਸੇਵਾ ਮੁਕਤ ਸੁਪਰਡੈਂਟ ਜਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੇ ਦੱਸਿਆ ਕਿ ਮਾਤਾ ਪ੍ਰਕਾਸ਼ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ’ਤੇ ਗੁਰਦਾਸਪੁਰ ਹਲਕੇ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਹਰਦਿਆਲ ਸਿੰਘ ਮੈਂਬਰ ਜਿਲ੍ਹਾ ਪ੍ਰੀਸ਼ਦ ਗੁਰਦਾਸਪੁਰ, ਅਨਮੋਲ ਸਿੰਘ ਮੈਂਬਰ ਜਿਲ੍ਹਾ ਪ੍ਰੀਸ਼ਦ ਗੁਰਦਾਸਪੁਰ, ਨਰਿੰਦਰ ਸਿੰਘ ਸਾਬਕਾ ਮੈਂਬਰ, ਸੁਖਦੇਵ ਸਿੰਘ, ਅਸ਼ੋਕ ਸ਼ਰਮਾ ਸਾਬਕਾ ਐਸ.ਡੀ.ਐਮ, ਐਡਵੋਕੇਟ ਕਸ਼ਮੀਰ ਸਿੰਘ, ਕਮਲਜੀਤ ਸਿੰਘ, ਹਰਪਾਲ ਸਿੰਘ ਅੱਤਰੀ, ਗੁਰਦੇਵ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ ਐਮ.ਸੀ, ਮਹਿੰਦਰ ਸਿੰਘ ਸੰਧੂ, ਸਤਨਾਮ ਸਿੰਘ, ਕੇਵਲ ਸਿੰਘ, ਹਰਜਿੰਦਰ ਸਿੰਘ ਨੇ ਕਿਹਾ ਕਿ ਮਾਤਾ ਪ੍ਰਕਾਸ਼ ਕੌਰ ਨੇ ਆਪਣੇ ਪਰਿਵਾਰ ਨੂੰ ਚੰਗੀ ਸਿੱਖਿਆ ਦਿਵਾਈ ਅਤੇ ਪਰਿਵਾਰ ਨੂੰ ਇਕ ਧਾਗੇ ਵਿਚ ਪਰੋਂ ਕੇ ਰੱਖਿਆ। ਉਨ੍ਹਾਂ ਕਿਹਾ ਕਿ ਮਾਤਾ ਪ੍ਰਕਾਸ਼ ਕੌਰ ਨੇ ਹਮੇਸ਼ਾ ਗਰੀਬ ਤੇ ਲੋੜਵੰਦਾਂ ਦੀ ਮਦਦ ਨੂੰ ਤਰਜੀਹ ਦਿੱਤੀ ਜੋ ਸ਼ਲਾਘਾਯੋਗ ਕਦਮ ਸੀ ਅਤੇ ਆਪਣੇ ਪਰਿਵਾਰ ਲਈ ਚੰਗੀ ਸੋਚ ਪੈਦਾ ਕੀਤੀ, ਜਿਸ ਨਾਲ ਇਲਾਕੇ ਅੰਦਰ ਇਸ ਪਰਿਵਾਰ ਨੇ ਵੱਖਰੀ ਪਹਿਚਾਣ ਬਣਾਈ। ਪਰਿਵਾਰਿਕ ਮੈਂਬਰਾਂ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਸਨ।