ਨਸ਼ਾ ਕਰਨ ਦੇ ਦੋਸ਼ ਹੇਠ ਵਿਅਕਤੀ ਕਾਬੂ
ਗੁਰਦਾਸਪੁਰ, 18 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਮੁਲਜਮ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਜਸ਼ਨਦੀਪ ਸਿੰਘ ਉਰਫ ਜੱਸੀ ਪੁੱਤਰ ਸਵ: ਰਮੇਸ਼ ਕੁਮਾਰ ਵਾਸੀ ਜਗਤਪੁਰ ਵਜੋਂ ਹੋਈ ਹੈ। ਏ.
ਗੁਰਦਾਸਪੁਰ, 18 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਮੁਲਜਮ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਜਸ਼ਨਦੀਪ ਸਿੰਘ ਉਰਫ ਜੱਸੀ ਪੁੱਤਰ ਸਵ: ਰਮੇਸ਼ ਕੁਮਾਰ ਵਾਸੀ ਜਗਤਪੁਰ ਵਜੋਂ ਹੋਈ ਹੈ। ਏ.ਐਸ.ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਕਿ ਲਿਟਲ ਫਲਾਵਰ ਕਾਨਵੈਂਟ ਸਕੂਲ ਨੇੜੇ ਪੈਂਦੇ ਕੱਚੇ ਰਸਤੇ ’ਤੇ ਉਕਤ ਨੌਜਵਾਨ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ ਜਿਸ ਪਾਸੋਂ ਇਕ ਲਾਈਟਰ, ਸਿਲਵਰ ਪੰਨੀ, 10 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਿਸ ਵਲੋਂ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।