ਗੁਰਪ੍ਰੀਤ ਸਿੰਘ ਸਾਬੀ, ਜਤਿੰਦਰ ਸਿੰਘ ਭਰਥ, ਗੁਰਭੇਜ ਸਿੰਘ ਮੰਡ, ਸਤਨਾਮ ਸਿੰਘ ਮੰਡ, ਗੁਰਮੰਤ ਸਿੰਘ ਮਹੰਤਾ
ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ : ਐੱਨ.ਆਰ.ਆਈ.
ਘੁਮਾਣ, 18 ਨਵੰਬਰ (ਬੰਮਰਾਹ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਦੇਸ਼-ਵਿਦੇਸ਼ ਵਿਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਉਠਾਈ ਜਾ ਰਹੀ ਹੈ। ਇਸ ਸਬੰਧੀ ਵਿਦੇਸ਼ਾਂ ’ਚ ਰਹਿੰਦੇ ਐੱਨ.
ਘੁਮਾਣ, 18 ਨਵੰਬਰ (ਬੰਮਰਾਹ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਦੇਸ਼-ਵਿਦੇਸ਼ ਵਿਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਉਠਾਈ ਜਾ ਰਹੀ ਹੈ। ਇਸ ਸਬੰਧੀ ਵਿਦੇਸ਼ਾਂ ’ਚ ਰਹਿੰਦੇ ਐੱਨ.ਆਰ.ਆਈ. ਗੁਰਪ੍ਰੀਤ ਸਿੰਘ ਸਾਬੀ ਕੈਨੇਡਾ, ਜਤਿੰਦਰ ਸਿੰਘ ਭਰਥ ਜਰਮਨੀ, ਗੁਰਭੇਜ ਸਿੰਘ ਮੰਡ ਜਪਾਨ, ਸਤਨਾਮ ਸਿੰਘ ਮੰਡ ਆਸਟਰੇਲੀਆ, ਗੁਰਮੰਤ ਸਿੰਘ ਮਹੰਤਾ ਯੂ.ਕੇ. ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਧਿਆਨ ਵਿਚ ਰੱਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਲੋੜੀਂਦੀ ਪਹਿਲਕਦਮੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਆਪਸੀ ਸਾਂਝ ਦਾ ਪ੍ਰਤੀਕ ਹੈ। ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਪੰਜਾਬੀ ਅਤੇ ਸਿੱਖ ਪਰਿਵਾਰ ਲੰਮੇ ਸਮੇਂ ਤੋਂ ਇਸ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਹਨ।