18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਡਿਤ ਮੋਹਨ ਲਾਲ ਕਾਲਜ ਦੀ ਵਿਦਿਆਰਥਣ ਨੇ ਵੋਟਰ ਜਾਗਰੂਕਤਾ ਮੁਹਿੰਮ ਮੁਕਾਬਲੇ ’ਚ ਮਾਰੀ ਬਾਜ਼ੀ

ਫ਼ਤਹਿਗੜ੍ਹ ਚੂੜੀਆਂ, 18 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 19-11-2026
ਫ਼ਤਹਿਗੜ੍ਹ ਚੂੜੀਆਂ, 18 ਨਵੰਬਰ (ਐੱਮ.ਐੱਸ. ਫੁੱਲ)- ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਦੀ ਬੀ.ਕਾਮ ਸਮੈਸਟਰ-ਪਹਿਲਾ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਆਪਣੀ ਪ੍ਰਤਿਭਾ ਸਦਕਾ ਭਾਰਤੀ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਪੱਧਰ ’ਤੇ ਕਰਵਾਏ ਗਏ ਲੇਖ ਮੁਕਾਬਲੇ ’ਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ, ਫ਼ਤਹਿਗੜ੍ਹ ਚੂੜੀਆਂ ਵਿਖੇ ਹੋਇਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਜਮਹੂਰੀ ਕਦਰਾਂ-ਕੀਮਤਾਂ, ਚੋਣ ਪ੍ਰਕਿਰਿਆ ਵਿੱਚ ਭਾਗੀਦਾਰੀ ਅਤੇ ਵੋਟ ਦੇ ਅਧਿਕਾਰ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਪਲਕਪ੍ਰੀਤ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਈ.ਐੱਲ.ਸੀ. ਦੇ ਨੋਡਲ ਆਫੀਸਰ ਡਾ. ਰਸ਼ਮੀ ਦੁਆਰਾ ਉਪਰਾਲੇ ਦੀ ਵੀ ਸ਼ਾਲਾਘਾ ਕੀਤੀ। ਇਸ ਮੌਕੇ ਮਿਸਿਜ਼ ਪ੍ਰਭਜੋਤ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਧਰਮ ਯੁੱਧ...
Ad Position 24