ਲੋਕ ਮਿਲਣੀ ’ਚ ਹੋਏ ਵਿਸ਼ਾਲ ਇਕੱਠ ਨੇ ਵਿਰੋਧੀ ਧਿਰਾਂ ਦੇ ਹੌਸਲੇ ਪਸਤ ਕੀਤੇ : ਸਰਬਜੀਤ ਸਿੰਘ ਜਾਗੋਵਾਲ
ਕਾਹਨੂੰਵਾਨ, 18 ਨਵੰਬਰ (ਨਿਸ਼ਾਨ ਸਿੰਘ ਚਾਹਲ)-ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸੋਹਲ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਹੋਏ ਲਾ-ਮਿਸਾਲ ਇਕੱਠ ਨੇ ਵਿਰੋਧੀ ਧਿਰਾਂ ਦੇ ਆਗੂਆਂ ਤੇ ਵਰਕਰਾਂ ਦੇ ਹੌਸਲੇ ਪਸਤ ਕਰ ਦਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ ਨੇ ਆਪਣੇ ਸੀਨੀਅਰ ਸਾਥੀਆਂ ਅਵਿੰਦਰ ਸਿੰਘ ਲਾਧੂਪੁਰ ਤੇ ਜਤਿੰਦਰ ਸਿੰਘ ਸਾਬੀ ਸਮੇਤ ਕੀਤਾ।
ਕਾਹਨੂੰਵਾਨ, 18 ਨਵੰਬਰ (ਨਿਸ਼ਾਨ ਸਿੰਘ ਚਾਹਲ)-ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸੋਹਲ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਹੋਏ ਲਾ-ਮਿਸਾਲ ਇਕੱਠ ਨੇ ਵਿਰੋਧੀ ਧਿਰਾਂ ਦੇ ਆਗੂਆਂ ਤੇ ਵਰਕਰਾਂ ਦੇ ਹੌਸਲੇ ਪਸਤ ਕਰ ਦਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਜਾਗੋਵਾਲ ਨੇ ਆਪਣੇ ਸੀਨੀਅਰ ਸਾਥੀਆਂ ਅਵਿੰਦਰ ਸਿੰਘ ਲਾਧੂਪੁਰ ਤੇ ਜਤਿੰਦਰ ਸਿੰਘ ਸਾਬੀ ਸਮੇਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਸੋਹਲ ਵਿਖੇ ਹਲਕਾ ਕਾਦੀਆਂ ਦੇ ਲੋਕਾਂ ਦਾ ਜਿਸ ਤਰ੍ਹਾਂ ਭਾਰੀ ਇਕੱਠ ਦੇਖਣ ਨੂੰ ਮਿਲਿਆ ਹੈ, ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਕੋਈ ਵੀ ਤਾਕਤ ਰੋਕ ਨਹੀਂ ਸਕੇਗੀ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰ ਟੀ ਦੇ ਆਗੂ ਤੇ ਹਲਕਾ ਕਾਦੀਆਂ ਤੋਂ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਵਲੋਂ ਪਿਛਲੇ ਚਾਰ ਮਹੀਨਿਆਂ ਦੌਰਾਨ ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਲੋਕ ਸੰਤੁਸ਼ਟ ਨਜ਼ਰ ਆ ਰਹੇ ਹਨ ਜਦਕਿ ਵਿਰੋਧੀ ਧਿਰਾਂ ਕੋਲ ਚੋਣਾਂ ਜਿੱਤਣ ਲਈ ਕੋਈ ਠੋਸ ਏਜੰਡਾ ਨਹੀਂ ਹੈ, ਜਿਸ ਦੇ ਸਹਾਰੇ ਉਹ ਚੋਣਾਂ ਜਿੱਤਣ ਦਾ ਸੁਪਨਾ ਪੂਰਾ ਕਰ ਸਕਣ।