18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੁਦੇਸ਼ ਵਰਮਾ ਨੂੰ ਭਾਜਪਾ ਪੰਜਾਬ ਦੇ ਪ੍ਰਚਾਰ ਵਿਭਾਗ ਦਾ ਸਹਿ-ਮੁਖੀ ਬਣਾਇਆ

ਪਠਾਨਕੋਟ, 18 ਨਵੰਬਰ (ਸੰਧੂ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਲਈ ਮਾਣ ਵਾਲੀ ਗੱਲ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਪੰਜਾਬ ਓ. ਬੀ.

Ad Position 21
No active advertisement
ਅਜੀਤ ਡੈਸਕ 19-11-2026
ਪਠਾਨਕੋਟ, 18 ਨਵੰਬਰ (ਸੰਧੂ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਲਈ ਮਾਣ ਵਾਲੀ ਗੱਲ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਪੰਜਾਬ ਓ.ਬੀ.ਸੀ. ਸੈੱਲ ਦੇ ਉਪ ਪ੍ਰਧਾਨ ਸੁਦੇਸ਼ ਵਰਮਾ ਨੂੰ ਭਾਜਪਾ ਪੰਜਾਬ ਦੇ ਪ੍ਰਚਾਰ ਵਿਭਾਗ ਦਾ ਸਹਿ-ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੁਦੇਸ਼ ਵਰਮਾ ਨੇ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਸਹਿ-ਇੰਚਾਰਜ ਵਰਿੰਦਰ ਸਚਦੇਵਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਮੰਤਰੀ ਸ੍ਰੀਨਿਵਾਸਲੂ, ਸੂਬਾ ਮਹਾਂਮੰਤਰੀ ਤੇ ਸੈੱਲਾਂ ਦੇ ਇੰਚਾਰਜ ਵਿਕਰਮ ਸਿੰਘ ਚੀਮਾ, ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਪ੍ਰਚਾਰ ਮੁਖੀ ਦੀਪਾਂਸ਼ੂ ਘਈ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਭਾਜਪਾ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ ਨੇ ਸੁਦੇਸ਼ ਵਰਮਾ ਨੂੰ ਵਧਾਈ ਦਿੱਤੀ ਉੱਥੇ ਹੀ ਪ੍ਰਚਾਰ ਮੁਖੀ ਦੀਪਾਂਸ਼ੂ ਘਈ ਨੇ ਭਰੋਸਾ ਪ੍ਰਗਟਾਇਆ ਕਿ ਸੁਦੇਸ਼ ਵਰਮਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ ।
Ad Position 22
No active advertisement
ਪਿਛਲੀ ਖ਼ਬਰ ਘਰੋਟਾ ਵਿਖੇ ਬਲਾਕ ਪੱਧਰੀ ਵਿਸ਼ਾ ਪ੍ਰਦਰਸ਼ਨੀ ਮੇਲੇ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡਾਂ ਦੀਆਂ ਸੜਕਾਂ ’ਤੇ ਬੁਲਟ ਮੋਟਰਸਾਈਕਲ ਚਾਲਕਾਂ ਵਲੋਂ ਪਟਾਕੇ ਮਾਰਨ ਦਾ ਰੁਝਾਨ ਵਧਿਆ, ਪੁਲਿਸ ਬੇਖ਼ਬਰ
Ad Position 24