ਨਸ਼ਾ ਤਸਕਰ ਤੋਂ ਹੈਰੋਇਨ ਤੇ ਚਰਸ ਬਰਾਮਦ
ਪਠਾਨਕੋਟ/ਮਾਧੋਪੁਰ, 18 ਨਵੰਬਰ (ਵਿਨੋਦ/ਮਹਿਰਾ)- ਨਸ਼ਾ ਤਸਕਰਾਂ ਖਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਸਕੂਟਰੀ ਸਵਾਰ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਤੇ 225 ਗ੍ਰਾਮ ਚਰਸ ਬਰਾਮਦ ਕੀਤੀ ਹੈ।
ਪਠਾਨਕੋਟ/ਮਾਧੋਪੁਰ, 18 ਨਵੰਬਰ (ਵਿਨੋਦ/ਮਹਿਰਾ)- ਨਸ਼ਾ ਤਸਕਰਾਂ ਖਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਸਕੂਟਰੀ ਸਵਾਰ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਤੇ 225 ਗ੍ਰਾਮ ਚਰਸ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮ ਦੀ ਪਹਿਚਾਣ ਅਨੰਦਪੁਰ ਥਾਣਾ ਡਵੀਜ਼ਨ ਨੰਬਰ-1 ਪਠਾਨਕੋਟ ਨਿਵਾਸੀ ਵਿਨੋਦ ਕੁਮਾਰ ਉਰਫ਼ ਲਾਡੂ ਦੇ ਰੂਪ ਵਿਚ ਹੋਈ ਹੈ। ਡੀ.ਐਸ.ਪੀ. ਰਾਜੇਸ਼ ਕੱਕੜ ਨੇ ਦੱਸਿਆ ਕਿ ਏ.ਐਸ.ਆਈ. ਨਰੇਸ਼ ਕੁਮਾਰ ਆਪਣੀ ਪੁਲਿਸ ਟੀਮ ਸਮੇਤ ਸਰਕਾਰੀ ਗੱਡੀ ਵਿਚ ਗਸ਼ਤ ’ਤੇ ਸਨ ਕਿ ਜਦੋਂ ਪੁਲਿਸ ਪਾਰਟੀ ਨਹਿਰ ਦੀ ਮਾਧੋਪੁਰ ਹੈਡ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਕਾਲੇ ਰੰਗ ਦੀ ਐਕਟਿਵਾ ਸਕੂਟਰੀ ਨੰਬਰ-ਪੀ.ਬੀ.-35-ਏ.ਐਨ.-8250 ’ਤੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਸਾਹਮਣੇ ਪੁਲਿਸ ਦੀ ਨਾਕਾਬੰਦੀ ਦੇਖ ਕੇ ਨੌਜਵਾਨ ਘਬਰਾ ਗਿਆ ਤੇ ਸਕੂਟਰੀ ਨੂੰ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ । ਮੁਸਤੈਦ ਪੁਲਿਸ ਟੀਮ ਨੇ ਤੁਰੰਤ ਘੇਰਾਬੰਦੀ ਕਰ ਕੇ ਉਸ ਨੂੰ ਦਬੋਚ ਲਿਆ । ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਦਿਆਂ ਮੁਲਜ਼ਮ ਤੇ ਉਸ ਦੀ ਸਕੂਟਰੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ, 225 ਗ੍ਰਾਮ ਚਰਸ, ਇਕ ਮੋਬਾਈਲ ਫੋਨ ਤੇ 1500 ਰੁਪਏ ਨਕਦੀ ਬਰਾਮਦ ਹੋਈ । ਪੁਲਿਸ ਨੇ ਨਸ਼ੀਲੇ ਪਦਾਰਥਾਂ ਤੇ ਸਕੂਟਰੀ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ।