ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ਅਨੁਸਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿੱਦਿਆ ਸਕੱਤਰ ਸ: ਸੁਖਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸਤਵੰਤ ਕੌਰ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਅਧੀਨ ਚਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਪਹਿਲੇ ਅਤੇ ਦੂਜੇ ਦਰਜੇ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ। ਪ੍ਰੀਖਿਆ ਵਿਚ 90 ਵਿਦਿਆਰਥੀਆਂ ਨੇ ਭਾਗ ਲਿਆ।
ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ
19-11-2026