ਸ਼ਹੀਦ ਮੱਖਣ ਸਿੰਘ ਸਕੂਲ ਵਿਖੇ ਅੰਤਰਰਾਸ਼ਟਰੀ ਹਿੰਦੀ ਉਲੰਪੀਅਡ ਕਰਵਾਇਆ
ਪਠਾਨਕੋਟ, 18 ਨਵੰਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਹਿੰਦੀ ਵਿਕਾਸ ਮੰਚ ਨਵੀਂ ਦਿੱਲੀ ਵਲੋਂ ਅੰਤਰਰਾਸ਼ਟਰੀ ਹਿੰਦੀ ਓਲੰਪੀਅਡ ਕਰਵਾਇਆ ਗਿਆ । ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ ।
ਪਠਾਨਕੋਟ, 18 ਨਵੰਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਹਿੰਦੀ ਵਿਕਾਸ ਮੰਚ ਨਵੀਂ ਦਿੱਲੀ ਵਲੋਂ ਅੰਤਰਰਾਸ਼ਟਰੀ ਹਿੰਦੀ ਓਲੰਪੀਅਡ ਕਰਵਾਇਆ ਗਿਆ । ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਪ੍ਰਿੰਸੀਪਲ ਮੀਨਮ ਸ਼ਿਖਾ ਨੇ ਕਿਹਾ ਕਿ ਭਾਸ਼ਾਵਾਂ ਸਾਡੀ ਸੱਭਿਆਚਾਰਕ ਵਿਰਾਸਤ ਤੇ ਪਹਿਚਾਣ ਦਾ ਅਹਿਮ ਹਿੱਸਾ ਹਨ । ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਭਾਸ਼ਾਈ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਆਤਮਵਿਸ਼ਵਾਸ ਅਤੇ ਸਿਰਜਣਾਤਮਿਕਤਾ ਨੂੰ ਵੀ ਉਤਸ਼ਾਹਿਤ ਕਰਦੇ ਹਨ । ਇਸ ਮੌਕੇ ਅਧਿਆਪਕਾ ਪਰਮਜੀਤ ਕੌਰ, ਅਨੁਰਾਧਾ, ਹਰੀਸ਼ ਸ਼ਰਮਾ ਅਤੇ ਸੰਦੀਪ ਵੀ ਮੌਜੂਦ ਸਨ। ਉਨ੍ਹਾਂ ਨੇ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ । ਅੰਤ ਵਿਚ ਪ੍ਰਿੰਸੀਪਲ ਮੀਨਮ ਸ਼ਿਖਾ ਨੇ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।