ਦਿਵਿਆਂਗ ਕੈਂਪ ਦਾ ਉਦਘਾਟਨ ਡੀ.ਸੀ ਆਦਿੱਤਿਆ ਉੱਪਲ ਕਰਨਗੇ-ਡਾ: ਮੋਹਿਤ ਮਹਾਜਨ
ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)-ਭਗਵਾਨ ਸ੍ਰੀ ਸੱਤਿਆ ਸਾਈਂ ਬਾਬਾ ਦੇ 101ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੋਲਡਨ ਗਰੁੱਪ ਅਤੇ ਸ੍ਰੀ ਸੱਤਿਆ ਸਾਈਂ ਸੇਵਾ ਸਮਿਤੀ ਗੁਰਦਾਸਪੁਰ ਵਲੋਂ 22 ਨਵੰਬਰ ਨੂੰ 31ਵੇਂ ਮੁਫ਼ਤ ਰਾਜ ਪੱਧਰੀ ਦਿਵਿਆਂਗ ਕੈਂਪ ਲਗਾਇਆ ਜਾ ਰਿਹਾ ਹੈ। ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗਣ ਵਾਲੇ ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਕਰਨਗੇ।
ਡ
ਡਿਪਟੀ ਕਮਿਸ਼ਨਰ ਆਦਿਤਿਆ ਉਪਲ ਨੂੰ ਸੱਦਾ ਪੱਤਰ ਦਿੰਦੇ ਹੋਏ ਚੇਅਰਮੈਨ ਡਾ: ਮੋਹਿਤ ਮਹਾਜਨ। ਤਸਵੀਰ: ਵਿਸ਼ਾਲ ਮੁੰਨਾ
20-11-2026
ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)-ਭਗਵਾਨ ਸ੍ਰੀ ਸੱਤਿਆ ਸਾਈਂ ਬਾਬਾ ਦੇ 101ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੋਲਡਨ ਗਰੁੱਪ ਅਤੇ ਸ੍ਰੀ ਸੱਤਿਆ ਸਾਈਂ ਸੇਵਾ ਸਮਿਤੀ ਗੁਰਦਾਸਪੁਰ ਵਲੋਂ 22 ਨਵੰਬਰ ਨੂੰ 31ਵੇਂ ਮੁਫ਼ਤ ਰਾਜ ਪੱਧਰੀ ਦਿਵਿਆਂਗ ਕੈਂਪ ਲਗਾਇਆ ਜਾ ਰਿਹਾ ਹੈ। ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗਣ ਵਾਲੇ ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਕਰਨਗੇ। ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਦੱਸਿਆ ਕਿ ਕੈਂਪ ਦੌਰਾਨ 67 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਨਕਲੀ ਅੰਗ ਲਗਾ ਕੇ ਮੁੜ ਆਤਮ-ਨਿਰਭਰ ਬਣਾਉਣ ਦਾ ਉਪਰਾਲਾ ਕੀਤਾ ਜਾਵੇਗਾ। ਤਿਆਰ ਕੀਤੇ ਨਕਲੀ ਅੰਗ 22 ਨਵੰਬਰ ਨੂੰ ਕੈਂਪ ਦੌਰਾਨ ਲਗਾਏ ਜਾਣਗੇ। ਡਾ: ਮਹਾਜਨ ਨੇ ਦੱਸਿਆ ਕਿ ਇਸ ਮੌਕੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ । ਇਸ ਤੋਂ ਇਲਾਵਾ ਵਿਸ਼ਾਲ ਭੰਡਾਰੇ ਦਾ ਪ੍ਰਬੰਧ ਕੀਤਾ ਜਾਵੇਗਾ।