19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੁਲਿਸ ਕਰਮਚਾਰੀ ਵਿਨੋਦ ਕੁਮਾਰ ਨੂੰ ਮੂੰਹ ਬੰਨ੍ਹਣ ਵਾਲਿਆਂ ਤੋਂ ਲਿਫਟ ਲੈਣੀ ਪਈ ਮਹਿੰਗੀ

ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਅਤੇ ਆਸ ਪਾਸ ਇਲਾਕਿਆਂ ਵਿਚ ਸ਼ਰੇਆਮ ਮੂੰਹ ਬੰਨ੍ਹ ਕੇ ਲੜਕੇ ਲੜਕੀਆਂ ਵਲੋਂ ਵਾਹਨ ਚਲਾਏ ਜਾ ਰਹੇ ਹਨ ਜੋ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਹਨ ਚਾਲਕਾਂ ਨੂੰ ਮੂੰਹ ਬੰਨ੍ਹ ਕੇ ਵਾਹਨ ਚਲਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਪਰ ਉਸ ਦੇ ਬਾਵਜੂਦ ਵਾਹਨ ਚਾਲਕ ਅਜਿਹਾ ਕਰਨ ਤੋਂ ਬਾਜ਼ ਨਹੀਂ ਆ ਰਹੇ।

Ad Position 21
No active advertisement
ਅਜੀਤ ਡੈਸਕ 20-11-2026
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਅਤੇ ਆਸ ਪਾਸ ਇਲਾਕਿਆਂ ਵਿਚ ਸ਼ਰੇਆਮ ਮੂੰਹ ਬੰਨ੍ਹ ਕੇ ਲੜਕੇ ਲੜਕੀਆਂ ਵਲੋਂ ਵਾਹਨ ਚਲਾਏ ਜਾ ਰਹੇ ਹਨ ਜੋ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਹਨ ਚਾਲਕਾਂ ਨੂੰ ਮੂੰਹ ਬੰਨ੍ਹ ਕੇ ਵਾਹਨ ਚਲਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਪਰ ਉਸ ਦੇ ਬਾਵਜੂਦ ਵਾਹਨ ਚਾਲਕ ਅਜਿਹਾ ਕਰਨ ਤੋਂ ਬਾਜ਼ ਨਹੀਂ ਆ ਰਹੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੇਟ ਇਲਾਕੇ ਦੇ ਸੀਨੀਅਰ ਆਗੂ ਬਾਬਾ ਰਣਜੀਤ ਸਿੰਘ, ਡਾ: ਫਤਿਹ ਸਿੰਘ ਨੌਜਵਾਨ ਸੀਨੀਅਰ ਆਗੂ, ਵਿਪਨ ਵਰਮਾ ਨੇ ਦੱਸਿਆ ਕਿ ਮੂੰਹ ਬੰਨ੍ਹ ਕੇ ਵਾਹਨ ਚਲਾਉਣਾ ਖਤਰੇ ਦੀ ਘੰਟੀ ਹੈ ਤੇ ਕਈ ਵਾਰ ਮੂੰਹ ਬੰਨ੍ਹ ਕੇ ਲੋਕ ਘਟਨਾ ਨੂੰ ਅੰਜਾਮ ਵੀ ਦਿੰਦੇ ਹਨ, ਇਸ ਨਾਲ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤਾਂ ਜੋ ਮੂੰਹ ਬੰਨ੍ਹ ਕੇ ਵਾਹਨ ਚਲਾਉਣ ਵਾਲਿਆਂ ਨੂੰ ਠੱਲ੍ਹ ਪੈ ਸਕੇ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਦੇ ਪਿੰਡ ਕ੍ਰਿਸ਼ਨਾ ਨਗਰ ਦੇ ਹਵਾਲਦਾਰ ਵਿਨੋਦ ਕੁਮਾਰ ਨੂੰ ਵੀ ਮੂੰਹ ਬੰਨ੍ਹਣ ਵਾਲਿਆਂ ਤੋਂ ਲਿਫਟ ਲੈਣੀ ਮਹਿੰਗੀ ਪਈ ਸੀ ਅਤੇ ਉਹ ਆਪਣੀ ਜਾਨ ਗਵਾ ਬੈਠੇ ਹਨ। ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਇਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਅਸੁਰੱਖਿਅਤ ਹੋਣ ਨਾਲ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉਠਿਆ - ਲਾਡੀ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਯੂਥ ਵਿੰਗ ਦੀ ਅਹਿਮ ਮੀਟਿੰਗ
Ad Position 24