ਮਾਤਾ ਮਹਿੰਦਰ ਕੌਰ ਦੀ ਯਾਦ ’ ਚ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ
ਡੇਰਾ ਬਾਬਾ ਨਾਨਕ, 19 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਸ: ਬਿਕਰ ਸਿੰਘ ਸਰਾਏ ਅਤੇ ਸਮੂਹ ਪਰੀਵਾਰ ਵਲੋਂ ਮਾਤਾ ਮਹਿੰਦਰ ਕੌਰ ਦੀ ਯਾਦ ’ਚ ਪਿੰਡ ਚਾਚੋਵਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਸਾਬਕਾ ਆਪਥਾਲਮਿਕ ਅਫ਼ਸਰ ਨਰਿੰਦਰ ਕੁਮਾਰ ਵਲੋਂ ਅਧੁਨਿਕ ਤਕਨੀਕ ਰਾਹੀਂ 125 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੇ ਜਾਣ ਉਪੰਰਤ ਜਿੱਥੇ ਸਰਾਏ ਪਰੀਵਾਰ ਵਲੋਂ ਲੋੜਵੰਦ ਮਰੀਜਾਂ ਨੂੰ ਮੁਫ਼ਤ ਐਨਕਾਂ ਦੀ ਵੰਡ ਕੀਤੀ ਗਈ ਉਥੇ ਹੀ 6 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਵੀ ਕਰਵਾ ਕੇ ਦਿੱਤੇ ਗਏ।
ਡੇਰਾ ਬਾਬਾ ਨਾਨਕ, 19 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਸ: ਬਿਕਰ ਸਿੰਘ ਸਰਾਏ ਅਤੇ ਸਮੂਹ ਪਰੀਵਾਰ ਵਲੋਂ ਮਾਤਾ ਮਹਿੰਦਰ ਕੌਰ ਦੀ ਯਾਦ ’ਚ ਪਿੰਡ ਚਾਚੋਵਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੈਂਪ ਦੌਰਾਨ ਸਾਬਕਾ ਆਪਥਾਲਮਿਕ ਅਫ਼ਸਰ ਨਰਿੰਦਰ ਕੁਮਾਰ ਵਲੋਂ ਅਧੁਨਿਕ ਤਕਨੀਕ ਰਾਹੀਂ 125 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੇ ਜਾਣ ਉਪੰਰਤ ਜਿੱਥੇ ਸਰਾਏ ਪਰੀਵਾਰ ਵਲੋਂ ਲੋੜਵੰਦ ਮਰੀਜਾਂ ਨੂੰ ਮੁਫ਼ਤ ਐਨਕਾਂ ਦੀ ਵੰਡ ਕੀਤੀ ਗਈ ਉਥੇ ਹੀ 6 ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਵੀ ਕਰਵਾ ਕੇ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਸਰਾਏ ਪਰੀਵਾਰ ਵਲੋਂ ਕੀਤਾ ਗਿਆ ਇਹ ਵੱਡਾ ਉਪਰਾਲਾ ਹੈ। ਇਸ ਮੌਕੇ ਰਾਮ ਸਿੰਘ ਸਰਾਏ, ਬਿਕਰ ਸਿੰਘ ਸਰਾਏ, ਹਰਦੇਵ ਸਿੰਘ ਸਰਾਏ, ਗੁਰਮੀਤ ਸਿੰਘ , ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।