19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੁਲਿਸ ਕਰਮਚਾਰੀ ਵਿਨੋਦ ਕੁਮਾਰ ਦੀ ਮੌਤ ’ਤੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਕ੍ਰਿਸ਼ਨਾ ਨਗਰ ਦੇ ਹਵਾਲਦਾਰ ਦੀ ਬੀਤੇ ਦਿਨੀਂ ਅਣਪਛਾਤਿਆਂ ਵਲੋਂ ਲਿਫਟ ਦੇਣ ਦੇ ਬਹਾਨੇ ਲੁੱਟਣ ਦੀ ਨੀਅਤ ਨਾਲ ਗੋਲੀ ਮਾਰ ਹੱਤਿਆ ਕਰ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੀਨਾਨਗਰ ਤੋਂ ਇੰਚਾਰਜ ਕਮਲਜੀਤ ਚਾਵਲਾ ਨੇ ਸਾਥੀਆਂ ਸਮੇਤ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਗੁਰਦਾਸਪੁਰ, 19 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਕ੍ਰਿਸ਼ਨਾ ਨਗਰ ਦੇ ਹਵਾਲਦਾਰ ਦੀ ਬੀਤੇ ਦਿਨੀਂ ਅਣਪਛਾਤਿਆਂ ਵਲੋਂ ਲਿਫਟ ਦੇਣ ਦੇ ਬਹਾਨੇ ਲੁੱਟਣ ਦੀ ਨੀਅਤ ਨਾਲ ਗੋਲੀ ਮਾਰ ਹੱਤਿਆ ਕਰ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੀਨਾਨਗਰ ਤੋਂ ਇੰਚਾਰਜ ਕਮਲਜੀਤ ਚਾਵਲਾ ਨੇ ਸਾਥੀਆਂ ਸਮੇਤ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਕਮਲਜੀਤ ਚਾਵਲਾ ਨੇ ਕਿਹਾ ਕਿ ਹਵਾਲਦਾਰ ਵਿਨੋਦ ਕੁਮਾਰ ਪੰਜਾਬ ਪੁਲਿਸ ਦਾ ਇਮਾਨਦਾਰ ਕਰਮਚਾਰੀ ਸੀ ਅਤੇ ਲੋਕਾਂ ਦੇ ਦੁੱਖ ਸੁੱਖ ਦੇ ਭਾਈਵਾਲ ਹੋਣ ਨਾਲ ਪਿੰਡ ਅੰਦਰ ਹਰ ਵਰਗ ਦੇ ਲੋਕਾਂ ਦਾ ਸਤਿਕਾਰ ਕਰਦੇ ਸਨ। ਉਨ੍ਹਾਂ ਕਿਹਾ ਕਿ ਇਸ ਘਿਨੌਣੇ ਕਾਂਡ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦੀ ਹਰ ਮਦਦ ਲਈ ਵਚਨਬੱਧ ਹੈ। ਇਸ ਮੌਕੇ ਸੀਨੀਅਰ ਆਗੂ ਪੀ.ਸੀ.ਸੀ. ਮੈਂਬਰ ਦਲਬੀਰ ਸਿੰਘ ਭਟੋਇਆ, ਸਰਕਾਲ ਪ੍ਰਧਾਨ ਜੁਝਾਰ ਸਿੰਘ, ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ, ਯੂਧ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਨੌਸ਼ਹਿਰਾ, ਹਰਦੀਪ ਸਿੰਘ ਮੇਘੀਆਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਕਾਲਜ ਵਿਖੇ ਸ਼ਾਇਨਿੰਗ ਸਟਾਰਜ਼ ਦੇ ਸਨਮਾਨ ਲਈ ਸਮਾਗਮ ਕਰਵਾਇਆ ਅਗਲੀ ਖ਼ਬਰ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਗਏ ਵਿਅਕਤੀ ਦੀ ਲਾਸ਼ ਪਿੰਡ ਪਹੁੰਚਣ ’ਤੇ ਮਾਹੌਲ ਗ਼ਮਗੀਨ ਹੋਇਆ
Ad Position 24