ਐਸ.ਡੀ. ਕਾਲਜ ਵਿਖੇ ਸ਼ਾਇਨਿੰਗ ਸਟਾਰਜ਼ ਦੇ ਸਨਮਾਨ ਲਈ ਸਮਾਗਮ ਕਰਵਾਇਆ
ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐਸ. ਡੀ.
ਗੁਰਦਾਸਪੁਰ, 19 ਨਵੰਬਰ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਪ੍ਰੀ-ਸਮੈਸਟਰ ਪ੍ਰੀਖਿਆਵਾਂ ਦੇ ਸ਼ਾਈਨਿੰਗ ਸਟਾਰਜ਼ ਦਾ ਸਨਮਾਨ ਸਿਰਲੇਖ ਹੇਠ ਵਿਸ਼ੇਸ਼ ਸਮਾਗਮ ਕਾਲਜ ਪ੍ਰਿੰਸੀਪਲ ਡਾ: ਨੀਰੂ ਸ਼ਰਮਾ ਦੇ ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵੱਖ-ਵੱਖ ਕਾਲਾਸਾਂ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਤੇ ਉਨ੍ਹਾਂ ਦੀਆਂ ਵਿੱਦਿਅਕ ਪ੍ਰਾਪਤੀਆਂ ਨੂੰ ਹੱਲਾਸ਼ੇਰੀ ਦੇਣਾ ਸੀ। ਇਸ ਮੌਕੇ ਕੁੱਲ 70 ਹੋਣਹਾਰ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ। ਇਹ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ, ਸਿਹਤਮੰਦ ਵਿੱਦਿਅਕ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਅਤੇ ਸਿੱਖਿਆ ਦੇ ਖੇਤਰ ਵਿਚ ਉੱਤਮਤਾ ਦੀ ਪਰੰਪਰਾ ਨੂੰ ਮਜ਼ਬੂਤ ਕਰਨ ਪ੍ਰਤੀ ਕਾਲਜ ਦੀ ਵਚਨਬੱਧਤਾ ਦਾ ਪ੍ਰਤੀਕ ਰਿਹਾ। ਇਸ ਸਮਾਗਮ ਦੇ ਇੰਚਾਰਜ ਮਨੀ ਓਹਰੀ, ਪਰਮਜੀਤ ਕੌਰ ਤੇ ਰਜਨੀ ਸ਼ਰਮਾ ਰਹੇ ।