19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਚੀਫ਼ ਖ਼ਾਲਸਾ ਦੀਵਾਨ ਵਲੋਂ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੀ ਖਾਲਸਾਈ ਜਾਹੋ ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਆਰੰਭਤਾ

ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੀ ਐਜੂਕੇਸ਼ਨਲ ਕਮੇਟੀ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦਾ ਆਰੰਭ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਟਾਲਾ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਕੀਤਾ ਗਿਆ। ਪ੍ਰਬੰਧਕਾਂ ਅਤੇ ਮੈਂਬਰਾਂ ਨੇ ਕਾਨਫਰੰਸ ਦੀ ਸੰਪੂਰਨ ਸਫਲਤਾ, ਦੀਵਾਨ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Ad Position 21
No active advertisement
ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨੂੰ ਸਨਮਾਨਿਤ ਕਰਦੀਆਂ ਸ਼ਖ਼ਸੀਅਤਾਂ। ਤਸਵੀਰ : ਜਤਿੰਦਰ ਕੱਦ 20-11-2026
ਬਟਾਲਾ, 19 ਨਵੰਬਰ (ਸਤਿੰਦਰ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੀ ਐਜੂਕੇਸ਼ਨਲ ਕਮੇਟੀ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦਾ ਆਰੰਭ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਟਾਲਾ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਕੀਤਾ ਗਿਆ। ਪ੍ਰਬੰਧਕਾਂ ਅਤੇ ਮੈਂਬਰਾਂ ਨੇ ਕਾਨਫਰੰਸ ਦੀ ਸੰਪੂਰਨ ਸਫਲਤਾ, ਦੀਵਾਨ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸ: ਰਮਣੀਕ ਸਿੰਘ ਨੇ ਕਿਹਾ ਕਿ ਅਰਦਾਸ ਉਪਰੰਤ ਨਗਰ ਕੀਰਤਨ ਗੁਰੂ ਨਾਨਕ ਕਾਲਜ ਬਟਾਲਾ ਤੋਂ ਲੈ ਕੇ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਤੱਕ ਸਜਾਇਆ ਗਿਆ। ਰਸਤੇ ਵਿਚ ਸੁਖਮਨੀ ਸੇਵਾ ਸੁਸਾਇਟੀ, ਆਲ ਇੰਡੀਆ ਵੂਮੈਨ ਕਾਨਫਰੰਸ, ਸੀ.ਕੇ.ਡੀ. ਐਲੂਮਨੀ ਸੁਸਾਇਟੀ, ਗੁਰੂ ਨਾਨਕ ਦਲ ਤੇ ਹੋਰਨਾਂ ਜਥੇਬੰਦੀਆਂ ਸਮੇਤ ਸ਼ਹਿਰ ਦੇ ਮੇਅਰ ਭੁਪਿੰਦਰ ਸਿੰਘ ਅਤੇ ਹੋਰ ਉੱਘੀਆਂ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਸਖਸ਼ੀਅਤਾਂ ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਚੀਫ਼ ਖ਼ਾਲਸਾ ਦੀਵਾਨ ਦੀਆਂ ਪੁਰਾਤਨ ਪਰੰਪਰਾਵਾਂ ਅਨੁਸਾਰ ਨਿਸ਼ਾਨ ਸਾਹਿਬ ਝੁਲਾਉਣ ਦੀ ਰਸਮ ਬਹੁਤ ਸਤਿਕਾਰ, ਮਾਣ ਤੇ ਸ਼ਰਧਾ ਨਾਲ ਨਿਭਾਈ ਗਈ। ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ। ਉਪਰੰਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਨੁਮਾਇਸ਼ਾਂ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵਿਗਿਆਨ, ਆਈ.ਟੀ. ਮਾਡਲ, ਸਿੱਖ ਵਿਰਸੇ ਤੇ ਚਿੱਤਰਕਾਰੀ, ਤੰਤੀ ਸਾਜ ਤੇ ਸ਼ਸਤਰ ਪ੍ਰਦਰਸ਼ਨੀ, ਕਿਤਾਬਾਂ, ਖੇਡਾਂ ਦੀ ਪ੍ਰਦਰਸ਼ਨੀ ਤੇ ਸ: ਕੁਲਵੰਤ ਸਿੰਘ ਗਿੱਲ ਵਲੋਂ ਵਿਸ਼ੇਸ਼ ਪੇਟਿੰਗ ਪ੍ਰਦਰਸ਼ਨੀ ਲਗਾਈ ਗਈ। ਸੀ.ਕੇ.ਡੀ. ਸਕੂਲਾਂ ਦੇ 50 ਵਿਦਿਆਰਥੀਆਂ ਵਲੋਂ ਸਮੂਹਿਕ ਤੌਰ ’ਤੇ ਰਸਭਿੰਨਾ ਕੀਰਤਨ ਕੀਤਾ ਗਿਆ। ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਕਰਨੈਲ ਸਿੰਘ ਦੇ ਰਾਗੀ ਜਥੇ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਅੰਮ੍ਰਿਤਸਰ ਤੋਂ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥੇ ਵਲੋਂ ਕੀਰਤਨ ਦੀ ਹਾਜ਼ਰੀ ਲਗਵਾਈ ਗਈ। ਸੀ.ਕੇ.ਡੀ. ਸਕੂਲ ਸੁਲਤਾਨਵਿੰਡ ਲਿੰਕ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਕਵਿਸ਼ਰੀ ਗਾਇਨ ਕੀਤਾ ਗਿਆ। ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਸਰਬਜੀਤ ਸਿੰਘ ਛੀਨਾ ਤੇ ਮੀਤ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ/ਸਵਾਗਤੀ ਕਮੇਟੀ ਦੇ ਚੇਅਰਮੈਨ ਸ: ਸੰਤੋਖ ਸਿੰਘ ਸੇਠੀ ਨੇ ਦੱਸਿਆ ਕਿ ਕਾਨਫਰੰਸ ਦੇ ਦੂਸਰੇ ਦਿਨ 20 ਨਵੰਬਰ ਨੂੰ ਵਿਦਵਾਨਾਂ ਵਲੋਂ ਸੈਮੀਨਾਰਾਂ ਰਾਹੀਂ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ ਜਾਣਗੇ ਤੇ ਸ਼ਾਮ 5:30 ਤੋਂ 7:30 ਵਜੇ ਤੱਕ ਧਾਰਮਿਕ ਲਾਈਟ ਐਂਡ ਸਾਊਡ ਦੀ ਪੇਸ਼ਕਾਰੀ ਕੀਤੀ ਜਾਵੇਗੀ। ਤੀਸਰੇ ਦਿਨ 21 ਨਵੰਬਰ ਨੂੰ ਵੱਡੇ ਪੱਧਰ ’ਤੇ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਇਸ ਮੌਕੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਐਡੀ. ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਹਰਵਿੰਦਰਪਾਲ ਸਿੰਘ ਚੁੱਘ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਆਨਰੇਰੀ ਸਕੱਤਰ ਹਰਜੀਤ ਸਿੰਘ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਸਰਬਜੀਤ ਸਿੰਘ ਛੀਨਾ, ਐਡੀ. ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਮਨਮੋਹਨ ਸਿੰਘ, ਐਡੀ. ਆਨਰੇਰੀ ਸਕੱਤਰ ਅਜੂਕੇਸ਼ਨਲ ਕਮੇਟੀ ਕੁਲਜੀਤ ਸਿੰਘ, ਸਿੰਘ ਬ੍ਰਦਰਜ਼, ਸਕੂਲ ਮੈਂਬਰ ਇੰਚਾਰਜ ਏ.ਪੀ.ਐਸ. ਮਾਨ, ਜਗੀਰ ਸਿੰਘ, ਮਨਪ੍ਰੀਤ ਸਿੰਘ, ਪ੍ਰਿੰਸਪੀਲ ਹਰਮੀਤ ਕੌਰ, ਸ੍ਰੀ ਨਰੇਸ਼ ਮਹਾਜਨ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਤੇ ਜਥੇ. ਗੁਰਨਾਮ ਸਿੰਘ ਜੱਸਲ, ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ, ਡਾ. ਗੁਰਬੀਰ ਸਿੰਘ, ਪ੍ਰਿੰਸੀਪਲ ਮਧੂ ਸਾਵਲ ਸ੍ਰੀ ਹਰਗੋਬਿੰਦਪੁਰ ਸਾਹਿਬ, ਤਰਲੋਚਨ ਸਿੰਘ, ਗੁਰਭੇਜ ਸਿੰਘ, ਹਰਮਨਦੀਪ ਸਿੰਘ, ਮੋਹਨਜੀਤ ਸਿੰਘ ਭੱਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਇਤਿਹਾਸਕ ਸ੍ਰੀ ਅਚਲੇਸ਼ਵਰ ਧਾਮ ਵਿਖੇ ਭਰੀ ਹਾਜ਼ਰੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਵੀਂ ਦਸਵੀਂ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ
Ad Position 24