ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਨਵੰਬਰ ਤੋਂ
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)-ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਸ. ਸੀ.
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)-ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਸ.ਸੀ. ਸਿਖਿਆਰਥੀਆਂ ਵਾਸਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਨਵੰਬਰ ਤੋਂ 11 ਦਸੰਬਰ ਤੱਕ ਡੇਅਰੀ ਸਿਖਲਾਈ ਕੇਂਦਰ (ਵੇਰਕਾ) ਅੰਮ੍ਰਿਤਸਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ 3500 ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚੌਥੀ ਮੰਜ਼ਿਲ ਕਮਰਾ ਨੰਬਰ 508 ਗੁਰਦਾਸਪੁਰ ਵਿਖੇ 27 ਨਵੰਬਰ ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਉਮੀਦਵਾਰ, ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਹੋਵੇ, ਪੰਜਾਬ ਦੇ ਵਸਨੀਕ, ਪੇਂਡੂ ਪਿਛੋਕੜ ਵਾਲੇ ਹੋਣ ਤੇ ਘੱਟੋ-ਘੱਟ ਪੰਜਵੀਂ ਪਾਸ ਹੋਣ, ਇਸ ਸਿਖਲਾਈ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਪੜ੍ਹਾਈ ਸੰਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ ਤੇ ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਕਦੇ ਹਨ।