21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਨਗਰ ਕੀਰਤਨ 22 ਨੂੰ

ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ) - ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ ਤੇ ਨਗਰ ਕੀਰਤਨ ਸਜਾਇਆ ਜਾਵੇਗਾ।

Ad Position 21
No active advertisement
ਰਣਜੀਤ ਸਿੰਘ ਕਲਿਆਣਪੁਰ 21-11-2026
ਡੇਰਾ ਬਾਬਾ ਨਾਨਕ, 20 ਨਵੰਬਰ (ਹੀਰਾ ਸਿੰਘ ਮਾਂਗਟ) - ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ ਤੇ ਨਗਰ ਕੀਰਤਨ ਸਜਾਇਆ ਜਾਵੇਗਾ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਮੈਨੇਜਰ ਸ. ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਕਿ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ, ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ ਤੇ 2 3 ਨਵੰਬਰ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ ਕਲਾਨੌਰ ਵਿਖੇ ਵੀ ਨਗਰ ਕੀਰਤਨ ਸਜਾਇਆ ਜਾਵੇਗਾ। ਮੈਨੇਜਰ ਕਲਿਆਣਪੁਰ ਨੇ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਪ੍ਰਸਿੱਧ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਯਾਦ ਅਗਲੀ ਖ਼ਬਰ ਐਨ.ਐਚ.ਐਮ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ
Ad Position 24