ਅੰਤੋਰ ਵਿਖੇ ਕਾਂਗਰਸੀ ਆਗੂ ਪੰਕਜ ਰਾਏ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ
ਨਰੋਟ ਜੈਮਲ ਸਿੰਘ, 20 ਨਵੰਬਰ (ਸਸ਼ੀ ਕੁਮਾਰ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਲਕਾ ਭੋਆ ਦੇ ਪਿੰਡ ਅੰਤੋਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਪੰਕਜ ਰਾਏ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ, ਵਿੱਕੀ ਤੇ ਟਿੰਕਾ ਭਗਤ ਹਾਜ਼ਰ ਸਨ ।
ਨਰੋਟ ਜੈਮਲ ਸਿੰਘ, 20 ਨਵੰਬਰ (ਸਸ਼ੀ ਕੁਮਾਰ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਲਕਾ ਭੋਆ ਦੇ ਪਿੰਡ ਅੰਤੋਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਪੰਕਜ ਰਾਏ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ, ਵਿੱਕੀ ਤੇ ਟਿੰਕਾ ਭਗਤ ਹਾਜ਼ਰ ਸਨ । ਪੰਕਜ ਰਾਏ ਨੇ ਕਿਹਾ ਕਿ ਖੇਡਾਂ ਦੇ ਜ਼ਰੀਏ ਹੀ ਨੌਜਵਾਨ ਨਸ਼ੇ ਤੋਂ ਦੂਰ ਰਹਿ ਕੇ ਆਪਣਾ ਮਾਨਸਿਕ ਤੇ ਸਰੀਰਕ ਸੰਤੁਲਨ ਕਾਇਮ ਰੱਖ ਸਕਦੇ ਹਨ । ਉਨ੍ਹਾਂ ਕਿਹਾ ਕਿ ਜਿਸ ਦੇਸ਼ ਦਾ ਨੌਜਵਾਨ ਸੁਰੱਖਿਅਤ ਹੋਵੇਗਾ ਉਹੀ ਦੇਸ਼ ਤਰੱਕੀ ਦੇ ਮਾਰਗ ’ਤੇ ਚੱਲ ਸਕਦੇ ਹਨ। ਇਸ ਪ੍ਰੋਗਰਾਮ ਤਹਿਤ ਕਾਂਗਰਸੀ ਆਗੂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਆਮ ਪਾਰਟੀ ਦੀ ਸਰਕਾਰ ਕਾਨੂੰਨੀ ਵਿਵਸਥਾ ਕਾਇਮ ਰੱਖਣ ’ਚ ਬਿਲਕੁਲ ਨਾਕਾਮ ਸਾਬਤ ਹੋਈ ਹੈ ਜਿਸ ਦਾ ਖਮਿਆਜ਼ਾ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭੁਗਤਣਾ ਪਵੇਗਾ ।