20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਏ.ਐਂਡ.ਐਮ. ਇੰਸਟੀਚਿਊਟਸ ਵਿਖੇ ਵਿਦਿਆਰਥੀਆਂ ਨੂੰ ‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ ਬਾਰੇ ਕੀਤਾ ਜਾਗਰੂਕ

ਪਠਾਨਕੋਟ, 20 ਨਵੰਬਰ (ਸੰਧੂ)- ਏ. ਐਂਡ.

Ad Position 21
No active advertisement
ਅਜੀਤ ਡੈਸਕ 21-11-2026
ਪਠਾਨਕੋਟ, 20 ਨਵੰਬਰ (ਸੰਧੂ)- ਏ.ਐਂਡ.ਐਮ. ਗਰੁੱਪ ਆਫ਼ ਇੰਸਟੀਚਿਊਟਸ ਪਠਾਨਕੋਟ ਅਧੀਨ ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਪਠਾਨਕੋਟ ਤੇ ਏ.ਐਂਡ.ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਂਡ ਟੈਕਨਾਲੋਜੀ ਪਠਾਨਕੋਟ ਵਿਖੇ ‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ ਸਬੰਧੀ ਇਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਚੇਅਰਮੈਨ ਅਕਸ਼ੇ ਮਹਾਜਨ, ਸਕੱਤਰ ਸੋਨੂੰ ਮਹਾਜਨ, ਉਪ ਪ੍ਰਧਾਨ ਨਮਨ ਮਹਾਜਨ, ਡਾਇਰੈਕਟਰ ਡਾ: ਸੰਦੀਪ ਸ਼ਰਮਾ (ਏ.ਐਮ.ਆਈ.ਐਮ.ਟੀ.) ਤੇ ਡਾਇਰੈਕਟਰ ਡਾ: ਰਾਜਪਾਲ ਸਿੰਘ (ਏ.ਐਮ.ਆਈ.ਸੀ.ਟੀ.) ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਰਕਾਰ ਵਲੋਂ ਪ੍ਰਤੀਨਿਧੀ ਵਜੋਂ ਪਹੁੰਚੇ ਰੋਹਿਤ ਨੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਦੇ ਉਦੇਸ਼, ਪ੍ਰਕਿਰਿਆ, ਨਿਯਮਾਂ ਤੇ ਤਰੀਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵੀ ਵਿਸਥਾਰ ਵਿਚ ਦੱਸਿਆ। ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਡਾਇਰੈਕਟਰ ਡਾ: ਸੰਦੀਪ ਸ਼ਰਮਾ (ਏ.ਐਮ.ਆਈ . ਐਮ.ਟੀ.) ਤੇ ਡਾਇਰੈਕਟਰ ਡਾ: ਰਾਜਪਾਲ ਸਿੰਘ (ਏ.ਐਮ.ਆਈ.ਸੀ.ਟੀ.) ਨੇ ਕਿਹਾ ਕਿ ਅਜਿਹੇ ਜਾਗਰੂਕਤਾ ਤੇ ਓਰੀਐਨਟੇਸ਼ਨ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ, ਆਤਮਵਿਸ਼ਵਾਸ ਤੇ ਸ਼ਖਸੀਅਤ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੌਰਾਨ ਐਚ.ਓ.ਡੀ. ਨਿਧੀ ਗੁਪਤਾ, ਐਚ.ਓ.ਡੀ. ਅੰਕੁਸ਼ ਚੌਧਰੀ, ਐਚ.ਓ.ਡੀ. ਰੇਣੂ ਠਾਕੁਰ, ਐਚ.ਓ.ਡੀ. ਜਤਿਨ ਕੁਮਾਰ, ਟੀ.ਪੀ.ਓ. ਭਾਵਨਾ ਗੁਲਾਟੀ, ਗੀਤਿਕਾ, ਨੇਹਾ ਬਾਲਾ, ਆਸ਼ਾ, ਭੁਵਨੇਸ਼ ਪਠਾਨੀਆ, ਸ਼ਾਲੂ, ਸ਼ਾਇਨਾ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਰੋਸ ਪ੍ਰਦਰਸ਼ਨ ਅਗਲੀ ਖ਼ਬਰ ‘ ਪੰਜਾਬੀ ਮਾਹ’ ਮੌਕੇ ਸਾਹਿਤਕ ਵਿਚਾਰ-ਚਰਚਾ ਤੇ ਕਵੀ ਦਰਬਾਰ ਕਰਵਾਇਆ
Ad Position 24