20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐੱਸ.ਐੱਸ. ਬਾਜਵਾ ਸਕੂਲ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ

ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 21-11-2026
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ’ਚ ਸਕੂਲ ਦੇ ਕੁੱਲ 260 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਮੇਟੀ ਵਲੋਂ ਆਏ ਸਟਾਫ਼ ਮੈਂਬਰਾਂ ਨੇ ਪ੍ਰੀਖਿਆ ਦਾ ਸੰਚਾਲਨ ਕੀਤਾ। ਪ੍ਰੀਖਿਆ ਖ਼ਤਮ ਹੋਣ ਤੋਂ ਬਾਅਦ ਬੱਚਿਆਂ ਨੇ ਖੁਸ਼ੀ ਜ਼ਾਹਰ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ), ਚੇਅਰਮੈਨ ਡਾ. ਰਾਜੇਸ਼ ਸ਼ਰਮਾ, ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ, ਪ੍ਰਿੰਸੀਪਲ ਅਮਿਤ ਸਿੰਘ ਨੋਗਾ ਤੇ ਉਪ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰੀਖਿਆ ਦਾ ਸਮੁੱਚਾ ਪ੍ਰਬੰਧ ਪੀ.ਟੀ.ਆਈ. ਸੂਬੇਦਾਰ ਸੁਖਜਿੰਦਰ ਸਿੰਘ ਦੀ ਦੇਖ-ਰੇਖ ਹੇਠ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਜੀ.ਆਰ.ਪੀ. ਵਲੋਂ ਰੇਲਵੇ ਸਟੇਸ਼ਨ ’ਤੇ ਕਾਸੋ ਸਰਚ ਅਪਰੇਸ਼ਨ
Ad Position 24