ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਮੀਲ ਪੱਥਰ ਸਾਬਤ ਹੋਵੇਗੀ ਸਮਰਸਤਾ ਯਾਤਰਾ- ਸਾਬਕਾ ਵਿਧਾਇਕਾ ਸੀਮਾ ਕੁਮਾਰੀ
ਘਰੋਟਾ, 20 ਨਵੰਬਰ (ਸੰਜੀਵ ਗੁਪਤਾ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੱਚਖੰਡ ਡੇਰਾ ਬੱਲਾਂ ਤੋਂ ਆਰੰਭ ਹੋਈ ਸਮਰਸਤਾ ਯਾਤਰਾ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ, ਇਹ ਵਿਚਾਰ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਯਾਤਰਾ ਦਾ ਸਵਾਗਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਮਨੁੱਖਤਾ ਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੰਦੀਆਂ ਹਨ।
ਘਰੋਟਾ, 20 ਨਵੰਬਰ (ਸੰਜੀਵ ਗੁਪਤਾ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੱਚਖੰਡ ਡੇਰਾ ਬੱਲਾਂ ਤੋਂ ਆਰੰਭ ਹੋਈ ਸਮਰਸਤਾ ਯਾਤਰਾ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ, ਇਹ ਵਿਚਾਰ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਯਾਤਰਾ ਦਾ ਸਵਾਗਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਮਨੁੱਖਤਾ ਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸੱਤ ਰਾਜਾਂ ਵਿਚੋਂ ਲੰਘਦਿਆਂ ਲਗਪਗ 2,558 ਕਿੱਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਮੌਕੇ ਭਾਜਪਾ ਦੇ ਸਮੂਹ ਮੰਡਲ ਪ੍ਰਧਾਨਾਂ, ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਯਾਤਰਾ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਪ੍ਰਬੰਧਾਂ ’ਚ ਸਹਿਯੋਗ ਦਿੱਤਾ।