21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬੇਬੇ ਨਾਨਕੀ ਸਕੂਲ ਘਣੀਏ-ਕੇ-ਬਾਂਗਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਫ਼ਤਹਿਗੜ੍ਹ ਚੂੜੀਆਂ, 21 ਨਵੰਬਰ (ਅਵਤਾਰ ਸਿੰਘ ਰੰਧਾਵਾ)-ਬੇਬੇ ਨਾਨਕੀ ਪਬਲਿਕ ਸਕੂਲ ਘਣੀਏ-ਕੇ-ਬਾਂਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਨਾਮ ਸਿਮਰਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਫ਼ਤਹਿਗੜ੍ਹ ਚੂੜੀਆਂ, 21 ਨਵੰਬਰ (ਅਵਤਾਰ ਸਿੰਘ ਰੰਧਾਵਾ)-ਬੇਬੇ ਨਾਨਕੀ ਪਬਲਿਕ ਸਕੂਲ ਘਣੀਏ-ਕੇ-ਬਾਂਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਨਾਮ ਸਿਮਰਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਅਧਿਆਪਕਾਂ ਸਮੇਤ ਪ੍ਰਿੰਸੀਪਲ ਮੈਡਮ ਤਰਨਜੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਧਾਰਮਿਕ ਵਿਰਸੇ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਮੰਗ ਹੈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਿੰਸੀ. ਤਰਨਜੀਤ ਕੌਰ, ਮੈਡਮ ਅਮਰਦੀਪ ਕੌਰ, ਰਾਣਾ ਮੁਹਾਰ, ਲਵਪ੍ਰੀਤ ਕੌਰ ਮੁਰੀਦਕੇ, ਗੁਰਜੀਤ ਕੌਰ, ਅਮਨਦੀਪ ਕੌਰ, ਲਖਸ਼ਮੀ, ਰਮਨਦੀਪ ਕੌਰ, ਰੇਨੂ, ਰੂਪਿੰਦਰ ਕੌਰ, ਜਸਪ੍ਰੀਤ ਕੌਰ, ਪਿੰਦਰਪਾਲ ਕੌਰ, ਅਮਰਜੀਤ ਕੌਰ, ਨਵਨਿੰਦਰ ਕੌਰ, ਗੁਰ ਸਿਮਰਨ ਕੌਰ ਅਤੇ ਜੋਬਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਘੁਮਾਣ ਸਾਹਿਬ ਵਿਖੇ ਨਤਮਸਤਕ ਹੋਏ ਐਡਵੋਕੇਟ ਸਰਬਜੀਤ ਸਿੰਘ ਮਾਨ ਅਗਲੀ ਖ਼ਬਰ ਸਾਹਿਲ ਸਿੰਘ ਸਾਬੀ ਜਵਾਹਰ ਬਾਲ ਮੰਚ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ
Ad Position 24