21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਂਗਰਸ-ਭਾਜਪਾ ਛੱਡ ਕੇ 40 ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ

ਤਾਰਾਗੜ੍ਹ, 21 ਨਵੰਬਰ (ਸੋਹਨ ਲਾਲ)- ਭੋਆ ਹਲਕੇ ਅਧੀਨ ਪੈਂਦੇ ਪਿੰਡ ਸ਼ੇਰਪੁਰ ’ਚ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ । ਜਿਸ ਵਿਚ ਠੇਕੇਦਾਰ ਅਮਰਜੀਤ ਸਿੰਘ ਭੋਆ ਸੂਬਾ ਸਕੱਤਰ ਸਾਂਝਾ ਜ਼ੋਨ ਇੰਚਾਰਜ ਐਸ.

Ad Position 21
No active advertisement
ਅਜੀਤ ਡੈਸਕ 22-11-2026
ਤਾਰਾਗੜ੍ਹ, 21 ਨਵੰਬਰ (ਸੋਹਨ ਲਾਲ)- ਭੋਆ ਹਲਕੇ ਅਧੀਨ ਪੈਂਦੇ ਪਿੰਡ ਸ਼ੇਰਪੁਰ ’ਚ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ । ਜਿਸ ਵਿਚ ਠੇਕੇਦਾਰ ਅਮਰਜੀਤ ਸਿੰਘ ਭੋਆ ਸੂਬਾ ਸਕੱਤਰ ਸਾਂਝਾ ਜ਼ੋਨ ਇੰਚਾਰਜ ਐਸ.ਸੀ. ਵਿੰਗ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ । ਮੀਟਿੰਗ ਦੌਰਾਨ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾਇਆ ਗਿਆ । ਇਸ ਤੋਂ ਪ੍ਰਭਾਵਿਤ ਹੋ ਕੇ ਲਗਪਗ 40 ਪਰਿਵਾਰ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਠੇਕੇਦਾਰ ਅਮਰਜੀਤ ਸਿੰਘ ਸਾਂਝਾ ਜ਼ੋਨ ਇੰਚਾਰਜ ਨੇ ਕਿਹਾ ਕਿ ਜੋ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਨ੍ਹਾਂ ਨੂੰ ਪਾਰਟੀ ਵਲੋਂ ਮਾਨ ਸਨਮਾਨ ਮਿਲਦਾ ਰਹੇਗਾ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਸਮਾਜ ਦੀ ਤਰੱਕੀ ਅਤੇ ਇਕ ਬਿਹਤਰ ਕੱਲ੍ਹ ਲਈ ਏਕਤਾ ਸਾਡੀ ਤਾਕਤ ਹੈ ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਹਾਸ਼ਾ ਸਮਾਜ ਨੂੰ ਆਬਾਦੀ ਦੇ ਹਿਸਾਬ ਨਾਲ ਕਾਂਗਰਸ ਵਿਚ ਉਚਿਤ ਨੁਮਾਇੰਦਗੀ ਦੇਣ ਦੀ ਮੰਗ
Ad Position 24