22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼ੇਰੇ ਬੱਬਰ ਪੰਜਾਬ ਕ੍ਰਿਸਚਨ ਸੇਵਾ ਫ਼ਰੰਟ ਵਲੋਂ ਪ੍ਰੈਸ ਕਾਨਫਰੰਸ

ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਸ਼ੇਰੇ ਬੱਬਰ ਪੰਜਾਬ ਕ੍ਰਿਸਚਨ ਸੇਵਾ ਫ਼ਰੰਟ ਵਲੋਂ ਅੱਜ ਗੁਰਦਾਸਪੁਰ ਵਿਖੇ ਪੰਜਾਬ ਦੇ ਮਸੀਹ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਜਥੇਬੰਦੀ ਦੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਪੰਜਾਬ ਸਰਕਾਰ ’ਤੇ ਮਸੀਹ ਭਾਈਚਾਰੇ ਨਾਲ ਵਿਤਕਰਾ ਕਰਨ ਤੇ ਉਸ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਦੇ ਗੰਭੀਰ ਦੋਸ਼ ਲਗਾਏ।

Ad Position 21
No active advertisement
ਅਜੀਤ ਡੈਸਕ 23-11-2026
ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਸ਼ੇਰੇ ਬੱਬਰ ਪੰਜਾਬ ਕ੍ਰਿਸਚਨ ਸੇਵਾ ਫ਼ਰੰਟ ਵਲੋਂ ਅੱਜ ਗੁਰਦਾਸਪੁਰ ਵਿਖੇ ਪੰਜਾਬ ਦੇ ਮਸੀਹ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ । ਇਸ ਦੌਰਾਨ ਜਥੇਬੰਦੀ ਦੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਪੰਜਾਬ ਸਰਕਾਰ ’ਤੇ ਮਸੀਹ ਭਾਈਚਾਰੇ ਨਾਲ ਵਿਤਕਰਾ ਕਰਨ ਤੇ ਉਸ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਦੇ ਗੰਭੀਰ ਦੋਸ਼ ਲਗਾਏ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਭਾਈਚਾਰੇ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਾਗਰੂਕਤਾ ਤੇ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ । ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਤਰਸੇਮ ਸਹੋਤਾ ਤੇ ਬਟਾਲਾ ਤੋਂ ਆਏ ਸੀਨੀਅਰ ਵਾਈਸ ਚੇਅਰਮੈਨ ਤੇ ਸੇਵਾਮੁਕਤ ਪ੍ਰਿੰਸੀਪਲ ਮੁਖਤਿਆਰ ਮਸੀਹ ਨੇ ਕਿਹਾ ਕਿ ਮਸੀਹ ਭਾਈਚਾਰਾ ਪੰਜਾਬ ਦੇ ਸਮਾਜਿਕ, ਧਾਰਮਿਕ ਤੇ ਵਿਕਾਸ ਕਾਰਜਾਂ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਭਾਈਚਾਰੇ ਦੀਆਂ ਭਾਵਨਾਵਾਂ ਤੇ ਮੰਗਾਂ ਨੂੰ ਬਣਦਾ ਸਨਮਾਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ’ਚ ਪਵਿੱਤਰ ਬਾਈਬਲ ਨੂੰ ਸ਼ਾਮਿਲ ਨਾ ਕਰਨਾ ਮਸੀਹ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸਾਈ ਭਾਈਚਾਰੇ ਦੇ ਕਾਫ਼ੀ ਧਾਰਮਿਕ ਸਥਾਨ ਹਨ ਪਰ ਸਰਕਾਰ ਵਲੋਂ ਕੋਈ ਵਿਸ਼ੇਸ਼ ਬੱਸ ਸੇਵਾ ਮੁਹੱਈਆ ਨਹੀਂ ਕਰਵਾਈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਬੀਪੁਰ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਆਨਲਾਈਨ ਮੀਟਿੰਗ ਹੋਈ
Ad Position 24