22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ’ਤੇ ਫ਼ਿਰਕੂ ਫਾਸ਼ੀਵਾਦ ਵਿਰੁੱਧ ਲੋਕ ਲਹਿਰ ਉਸਾਰਨ ਦਾ ਸੱਦਾ

ਗੁਰਦਾਸਪੁਰ, 22 ਨਵੰਬਰ (ਗੁਰਪ੍ਰਤਾਪ ਸਿੰਘ) - ਰਾਮ ਸਿੰਘ ਦੱਤ ਯਾਦਗਾਰੀ ਦੇਸ਼ ਭਗਤ ਭਵਨ ਕਮੇਟੀ ਗੁਰਦਾਸਪੁਰ ਵਲੋਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਕਾਮਰੇਡ ਵੱਸਣ ਸਿੰਘ ਸੰਧੂ, ਰਘਬੀਰ ਸਿੰਘ ਰੋਸੇ ਪਕੀਵਾਂ, ਬਲਵੀਰ ਸਿੰਘ ਉੱਚਾ ਧਕਾਲਾ, ਹਰਚਰਨ ਸਿੰਘ ਔਜਲਾ, ਅਜੀਤ ਸਿੰਘ ਹੁੰਦਲ, ਰੂਪ ਸਿੰਘ ਪੱਡਾ, ਡਾ: ਅਨੂਪ ਸਿੰਘ, ਰਣਜੀਤ ਸਿੰਘ ਧਾਲੀਵਾਲ ਅਤੇ ਅਮਰਜੀਤ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਏ ਇਸ ਇਕੱਠ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਫ਼ਿਰਕੂ ਫਾਸ਼ੀਵਾਦ, ਲੁੱਟ ਤੇ ਅਨਿਆਂ ਵਿਰੁੱਧ ਇਕ ਮਜ਼ਬੂਤ ਲੋਕ ਲਹਿਰ ਉਸਾਰਨ ਦਾ ਪ੍ਰਣ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਗੁਰਦਾਸਪੁਰ, 22 ਨਵੰਬਰ (ਗੁਰਪ੍ਰਤਾਪ ਸਿੰਘ) - ਰਾਮ ਸਿੰਘ ਦੱਤ ਯਾਦਗਾਰੀ ਦੇਸ਼ ਭਗਤ ਭਵਨ ਕਮੇਟੀ ਗੁਰਦਾਸਪੁਰ ਵਲੋਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਕਾਮਰੇਡ ਵੱਸਣ ਸਿੰਘ ਸੰਧੂ, ਰਘਬੀਰ ਸਿੰਘ ਰੋਸੇ ਪਕੀਵਾਂ, ਬਲਵੀਰ ਸਿੰਘ ਉੱਚਾ ਧਕਾਲਾ, ਹਰਚਰਨ ਸਿੰਘ ਔਜਲਾ, ਅਜੀਤ ਸਿੰਘ ਹੁੰਦਲ, ਰੂਪ ਸਿੰਘ ਪੱਡਾ, ਡਾ: ਅਨੂਪ ਸਿੰਘ, ਰਣਜੀਤ ਸਿੰਘ ਧਾਲੀਵਾਲ ਅਤੇ ਅਮਰਜੀਤ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਏ ਇਸ ਇਕੱਠ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਫ਼ਿਰਕੂ ਫਾਸ਼ੀਵਾਦ, ਲੁੱਟ ਤੇ ਅਨਿਆਂ ਵਿਰੁੱਧ ਇਕ ਮਜ਼ਬੂਤ ਲੋਕ ਲਹਿਰ ਉਸਾਰਨ ਦਾ ਪ੍ਰਣ ਲਿਆ ਗਿਆ। ਸਮਾਗਮ ਦੌਰਾਨ ਅਮਰ ਕ੍ਰਾਂਤੀ, ਸ਼ਮਸ਼ੇਰ ਸਿੰਘ, ਅਸ਼ੋਕ ਕੁਮਾਰ ਸ਼ਰਮਾ, ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਲਜ਼ਾਰ ਸਿੰਘ, ਧੀਰ ਸਿੰਘ ਸੰਧੂ ਤੇ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਨੌਜਵਾਨਾਂ ਨੂੰ ਪਰਵਾਸ, ਨਸ਼ਿਆਂ ਤੇ ਗੈਂਗਵਾਰ ਦੇ ਚੱਕਰਵਿਊ ਵਿਚੋਂ ਨਿਕਲ ਕੇ ਸ਼ਹੀਦ ਸਰਾਭਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ ਦਿੱਤਾ। ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਮਹਿਜ਼ 19 ਸਾਲ ਦੀ ਉਮਰ ਵਿਚ 16 ਨਵੰਬਰ 1915 ਨੂੰ ਲਾਹੌਰ ਜੇਲ੍ਹ ਵਿਚ ਫਾਂਸੀ ਚੜ੍ਹਨ ਵਾਲੇ ਸਰਾਭਾ ਦੀ ਜੀਵਨ-ਸ਼ੈਲੀ ਅੱਜ ਵੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਅੰਤ ਵਿਚ ਅਜਿਹੀਆਂ ਗਿਆਨ-ਵਿਗਿਆਨ ਮਿਲਣੀਆਂ ਨਿਰੰਤਰ ਜਾਰੀ ਰੱਖਣ ਦਾ ਫੈਸਲਾ ਕੀਤਾ। ਇਸ ਮੌਕੇ ਸੁਖਦੇਵ ਸਿੰਘ ਬਹਿਰਾਮਪੁਰ, ਜੋਗਿੰਦਰਪਾਲ ਪਨਿਆੜ, ਮੁਰਾਰੀ ਲਾਲ, ਹੀਰਾ ਸਿੰਘ, ਗੁਰਮੀਤ ਸਿੰਘ ਥਾਣੇਵਾਲ, ਅਸ਼ੋਕ ਭਾਰਤੀ, ਬਲਵੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਗੋਸਲ, ਬਲਵਿੰਦਰ ਕੌਰ, ਗੁਰਵਿੰਦਰ ਕੌਰ, ਅਮਰਜੀਤ ਸਿੰਘ ਕੋਠੇ ਘਰਾਲਾ ਅਤੇ ਬਿਮਲਾ ਦੇਵੀ ਸਮੇਤ ਵੱਡੀ ਗਿਣਤੀ ਵਿਚ ਕਾਰਕੁੰਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਿੰਦਰ ਸਿੰਘ ਸਿੱਧਵਾਂ ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਸ਼ਖ਼ਸੀਅਤ ਐਡਵੋਕੇਟ ਬਲਜਿੰਦਰ ਸਿੰਘ ਬਾਂਗੋਵਾਣੀ
Ad Position 24